ਮੰਤਰੀ ਦੀ ਪਤਨੀ ਬਹੁਤ ਸੋਹਣੀ ਹੈ, ਇਸ ਲਈ ਦਿੱਤਾ ਵੱਡਾ ਅਹੁਦਾ : ਟਰੰਪ ਦੇ ਬਿਆਨ ਨੇ ਮਚਾਇਆ ਹੜਕੰਪ !
Friday, Jan 30, 2026 - 04:17 PM (IST)
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਫੈਸਲਿਆਂ ਅਤੇ ਬਿਆਨਾਂ ਕਾਰਨ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੇ ਹਨ, ਪਰ ਇਸ ਵਾਰ ਉਨ੍ਹਾਂ ਨੇ ਇਕ ਮੰਤਰੀ ਦੀ ਨਿਯੁਕਤੀ ਨੂੰ ਲੈ ਕੇ ਅਜਿਹੀ ਗੱਲ ਕਹਿ ਦਿੱਤੀ ਹੈ ਜਿਸ ਨੇ ਸੋਸ਼ਲ ਮੀਡੀਆ 'ਤੇ ਤੂਫ਼ਾਨ ਲਿਆ ਦਿੱਤਾ ਹੈ। ਟਰੰਪ ਨੇ ਨਾਰਥ ਡਕੋਟਾ ਦੇ ਸਾਬਕਾ ਗਵਰਨਰ ਡਗ ਬਰਗਮ (Doug Burgum) ਨੂੰ ਦੇਸ਼ ਦਾ ਗ੍ਰਹਿ ਮੰਤਰੀ (Interior Secretary) ਨਿਯੁਕਤ ਕੀਤਾ ਹੈ, ਪਰ ਇਸ ਦਾ ਕਾਰਨ ਉਨ੍ਹਾਂ ਦੀ ਕਾਬਲੀਅਤ ਦੇ ਨਾਲ-ਨਾਲ ਉਨ੍ਹਾਂ ਦੀ ਪਤਨੀ ਦੀ 'ਖੂਬਸੂਰਤੀ' ਨੂੰ ਦੱਸਿਆ ਹੈ।
BREAKING: Trump just claimed that he hired Doug Burgum because he was attracted to his wife. What an awkward moment.
— Brian Krassenstein (@krassenstein) January 29, 2026
"I saw them riding horses in a video. And I said, 'Who is that?' I was talking about her, not him. I said, 'I'm gonna hire her,' because anybody that has… pic.twitter.com/BE7BqEql0T
"ਲੁੱਕਸ" 'ਤੇ ਫਿਦਾ ਹੋਏ ਟਰੰਪ!
ਟਰੰਪ ਨੇ ਇੱਕ ਪ੍ਰੋਗਰਾਮ ਦੌਰਾਨ ਡਗ ਬਰਗਮ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਬਹੁਤ ਸ਼ਾਨਦਾਰ ਇਨਸਾਨ ਹਨ, ਪਰ ਫਿਰ ਉਨ੍ਹਾਂ ਨੇ ਮਜ਼ਾਕੀਆ ਲਹਿਜੇ ਵਿੱਚ ਬਰਗਮ ਦੀ ਪਤਨੀ ਕੈਥਰੀਨ ਵੱਲ ਇਸ਼ਾਰਾ ਕਰਦਿਆਂ ਕਿਹਾ, "ਸ਼ਾਇਦ ਮੈਂ ਇਸ ਲਈ ਉਨ੍ਹਾਂ ਨੂੰ ਚੁਣਿਆ ਕਿਉਂਕਿ ਉਨ੍ਹਾਂ ਦੀ ਪਤਨੀ ਬਹੁਤ ਜ਼ਿਆਦਾ ਖੂਬਸੂਰਤ ਹੈ।" ਟਰੰਪ ਨੇ ਖੁਲਾਸਾ ਕੀਤਾ ਕਿ ਉਸਨੇ ਪਹਿਲੀ ਵਾਰ ਇਸ ਜੋੜੇ ਨੂੰ ਇੱਕ ਕੈਂਪੇਨ ਸਟਾਈਨ ਦੀ ਵੀਡੀਓ ਵਿੱਚ ਦੇਖਿਆ ਸੀ। ਟਰੰਪ ਦੇ ਅਨੁਸਾਰ, ਵੀਡੀਓ ਵਿੱਚ ਦਿਖਾਈ ਦੇਣ ਵਾਲੀ ਕੈਥਰੀਨ ਬਰਗਮ ਨੇ ਉਸਦਾ ਧਿਆਨ ਆਪਣੇ ਵੱਲ ਖਿੱਚਿਆ। ਟਰੰਪ ਦੇ ਇਸ ਬਿਆਨ ਤੋਂ ਬਾਅਦ ਹਾਲ ਵਿੱਚ ਮੌਜੂਦ ਲੋਕ ਹੱਸਣ ਲੱਗ ਪਏ, ਪਰ ਵਿਰੋਧੀਆਂ ਨੇ ਇਸ ਨੂੰ ਮੁੱਦਾ ਬਣਾ ਲਿਆ ਹੈ।
ਇਹ ਵੀ ਪੜ੍ਹੋ: ਟਰੰਪ ਦੇ ਇੱਕ ਦਸਤਖਤ ਨੇ ਹਿਲਾ 'ਤੀ ਦੁਨੀਆ: ਇਸ ਦੇਸ਼ ਨੂੰ ਤੇਲ ਵੇਚਣ ਵਾਲਿਆਂ 'ਤੇ ਲੱਗੇਗਾ ਭਾਰੀ ਟੈਕਸ
ਵਿਰੋਧੀਆਂ ਨੇ ਸਾਧੇ ਨਿਸ਼ਾਨੇ
ਟਰੰਪ ਦੇ ਇਸ ਬਿਆਨ ਤੋਂ ਬਾਅਦ ਵਿਰੋਧੀ ਧਿਰਾਂ ਨੇ ਉਨ੍ਹਾਂ ਦੀ ਆਲੋਚਨਾ ਸ਼ੁਰੂ ਕਰ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਦੇਸ਼ ਦੇ ਮਹੱਤਵਪੂਰਨ ਅਹੁਦਿਆਂ 'ਤੇ ਨਿਯੁਕਤੀ ਦਾ ਅਧਾਰ ਕਾਬਲੀਅਤ ਹੋਣੀ ਚਾਹੀਦੀ ਹੈ, ਨਾ ਕਿ ਕਿਸੇ ਦੀ ਪਤਨੀ ਦੀ ਦਿਖ। ਹਾਲਾਂਕਿ, ਟਰੰਪ ਦੇ ਸਮਰਥਕ ਇਸ ਨੂੰ ਉਨ੍ਹਾਂ ਦਾ ਆਮ 'ਮਜ਼ਾਕੀਆ ਅੰਦਾਜ਼' ਦੱਸ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
