ਡੋਨਾਲਡ ਟਰੰਪ ਨੇ ਹਮਾਸ ਸਮਰਥਕ ਵਿਦਿਆਰਥੀਆਂ ਨੂੰ ਦਿੱਤੀ ਚਿਤਾਵਨੀ

Friday, Nov 17, 2023 - 01:44 PM (IST)

ਡੋਨਾਲਡ ਟਰੰਪ ਨੇ ਹਮਾਸ ਸਮਰਥਕ ਵਿਦਿਆਰਥੀਆਂ ਨੂੰ ਦਿੱਤੀ ਚਿਤਾਵਨੀ

ਇੰਟਰਨੈਸ਼ਨਲ ਡੈਸਕ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਮਾਸ ਸਮਰਥਕ ਵਿਦਿਆਰਥੀਆਂ ਨੂੰ ਚਿਤਾਵਨੀ ਦਿੱਤੀ ਹੈ। ਟਰੰਪ ਨੇ ਇਸ ਸਬੰਧੀ ਇਕ ਬਿਆਨ ਦਿੱਤਾ ਹੈ। ਆਪਣੇ ਬਿਆਨ ਵਿਚ ਟਰੰਪ ਨੇ ਕਿਹਾ,“ਜੇ ਤੁਸੀਂ ਜੇਹਾਦੀਆਂ ਨਾਲ ਹਮਦਰਦੀ ਰੱਖਦੇ ਹੋ ਤਾਂ ਅਸੀਂ ਤੁਹਾਨੂੰ ਆਪਣੇ ਦੇਸ਼ ਵਿੱਚ ਨਹੀਂ ਚਾਹੁੰਦੇ… ਮੈਂ ਕਾਲਜ ਕੈਂਪਸ ਵਿੱਚ ਹਮਾਸ ਦੇ ਹਮਦਰਦਾਂ ਲਈ ਵਿਦਿਆਰਥੀ ਵੀਜ਼ਾ ਰੱਦ ਕਰ ਦਿਆਂਗਾ… 2025 ਤੱਕ ਅਸੀਂ ਤੁਹਾਨੂੰ ਲੱਭ ਲਵਾਂਗੇ ਅਤੇ ਅਸੀਂ ਤੁਹਾਨੂੰ ਦੇਸ਼ ਨਿਕਾਲਾ ਦੇਵਾਂਗੇ।”

PunjabKesari

ਪੜ੍ਹੋ ਇਹ ਅਹਿਮ ਖ਼ਬਰ-ਮੁਸਲਿਮ ਪਰਿਵਾਰ ਦੇ ਕਤਲ ਮਾਮਲੇ 'ਚ ਕੈਨੇਡੀਅਨ ਵਿਅਕਤੀ ਦੋਸ਼ੀ ਕਰਾਰ, ਹੋਈ ਸਜ਼ਾ 

ਟਰੰਪ ਅਕਸਰ ਅਜਿਹੀ ਬਿਆਨਬਾਜ਼ੀ ਕਰਦੇ ਰਹਿੰਦੇ ਹਨ। ਟਰੰਪ ਦੀ ਇਸ ਚਿਤਾਵਨੀ ਪ੍ਰਤੀ ਫਿਲਹਾਲ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।  


author

Vandana

Content Editor

Related News