ਡੋਨਾਲਡ ਟਰੰਪ ਭਾਰਤ ਦੇ PM ਨਰਿੰਦਰ ਮੋਦੀ ਦੇ ਨਾਲ ਕਰਨਗੇ ਮੁਲਾਕਾਤ
Wednesday, Sep 18, 2024 - 10:42 AM (IST)
ਵਾਸ਼ਿੰਗਟਨ (ਰਾਜ ਗੋਗਨਾ )- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਇਸ ਮਹੀਨੇ ਦੀ 21 ਤੋਂ 23 ਤਾਰੀਖ਼ (ਤਿੰਨ ਦਿਨ) ਤੱਕ ਅਮਰੀਕਾ ਦੀ ਫੇਰੀ 'ਤੇ ਆਉਣਗੇ। ਉਸ ਸਮੇਂ ਉਨ੍ਹਾਂ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਦਾ ਮੌਕਾ ਮਿਲ ਸਕਦਾ ਹੈ। ਉਹ ਕਿੱਥੇ ਮਿਲਣਗੇ ਇਸ ਬਾਰੇ ਵੇਰਵੇ ਅਜੇ ਸਾਹਮਣੇ ਨਹੀਂ ਆਏ। ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਉੱਥੇ ਮੀਡੀਆ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ।
ਪੜ੍ਹੋ ਇਹ ਅਹਿਮ ਖ਼ਬਰ-'ਧਮਾਕੇ 'ਚ ਸਾਡੀ ਕੋਈ ਭੂਮਿਕਾ ਨਹੀਂ'...ਲੇਬਨਾਨ-ਸੀਰੀਆ 'ਚ ਪੇਜ਼ਰ ਧਮਾਕੇ 'ਤੇ ਬੋਲਿਆ ਅਮਰੀਕਾ
ਪ੍ਰਧਾਨ ਮੰਤਰੀ ਮੋਦੀ 21 ਤੋਂ 23 ਸਤੰਬਰ ਤੱਕ ਅਮਰੀਕਾ ਦੇ ਦੌਰੇ 'ਤੇ ਆਉਣਗੇ। ਸਾਬਕਾ ਰਾਸ਼ਟਰਪਤੀ ਟਰੰਪ ਨੇ ਫਲਿੰਟ, ਮਿਸ਼ੀਗਨ ਰਾਜ ਵਿੱਚ ਭੀੜ ਨੂੰ ਸੰਬੋਧਨ ਕੀਤਾ ਅਤੇ ਮੋਦੀ ਨੂੰ ਮਿਲਣ ਦਾ ਜ਼ਿਕਰ ਕੀਤਾ। ਨਾਲ ਹੀ ਉਨ੍ਹਾਂ ਨੇ ਭਾਰਤ-ਅਮਰੀਕਾ ਵਪਾਰ ਬਾਰੇ ਵੀ ਗੱਲ ਕੀਤੀ। ਇਸ ਦੇ ਨਾਲ ਹੀ ਇਹ ਐਲਾਨ ਕੀਤਾ ਗਿਆ ਕਿ ਉਹ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰ ਰਹੇ ਹਨ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਉਹ ਕਿੱਥੇ ਮਿਲਣਗੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।