ਤੀਜੀ ਵਾਰ ਰਾਸ਼ਟਰਪਤੀ ਨਾ ਬਣ ਸਕਣ ''ਤੇ ਟਰੰਪ ਨੇ ਜਤਾਇਆ ਅਫ਼ਸੋਸ, ਕਿਹਾ- ''''ਅਮਰੀਕੀ ਕਾਨੂੰਨ ਕਾਰਨ...''''
Thursday, Oct 30, 2025 - 12:21 PM (IST)
ਇੰਟਰਨੈਸ਼ਨਲ ਡੈਸਕ- ਡੋਨਾਲਡ ਟਰੰਪ ਨੇ ਤੀਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਨਾ ਬਣ ਸਕਣ ਨੂੰ ਲੈ ਕੇ ਨਿਰਾਸ਼ਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਕਾਨੂੰਨ ਕਾਰਨ ਉਹ ਅਜਿਹਾ ਨਹੀਂ ਕਰ ਸਕਦੇ। ਟਰੰਪ ਨੇ ਕਿਹਾ, ‘ਜੇ ਤੁਸੀਂ ਕਾਨੂੰਨ ਪੜ੍ਹੋ ਤਾਂ ਇਹ ਬਹੁਤ ਸਪੱਸ਼ਟ ਹੈ, ਮੈਨੂੰ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਇਜਾਜ਼ਤ ਨਹੀਂ ਹੈ। ਇਹ ਬਹੁਤ ਬੁਰਾ ਹੈ।’
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਟਰੰਪ ਤੋਂ 2028 ਦੀਆਂ ਚੋਣਾਂ ਵਿਚ ਉਪ-ਰਾਸ਼ਟਰਪਤੀ ਅਹੁਦੇ ਲਈ ਚੋਣ ਲੜਨ ਬਾਰੇ ਪੁੱਛਿਆ ਗਿਆ ਸੀ। ਇਸ ਬਾਰੇ ਟਰੰਪ ਨੇ ਕਿਹਾ ਕਿ ਉਨ੍ਹਾਂ ਕੋਲ ਅਜਿਹਾ ਕਰਨ ਦੀ ਇਜਾਜ਼ਤ ਹੈ ਪਰ ਉਹ ਅਜਿਹਾ ਨਹੀਂ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜੇ ਉਹ ਅਜਿਹਾ ਕਰਦੇ ਹਨ ਤਾਂ ਲੋਕ ਇਸ ਨੂੰ ਪਸੰਦ ਨਹੀਂ ਕਰਨਗੇ।
ਇਹ ਵੀ ਪੜ੍ਹੋ- ਜੰਗਬੰਦੀ ਤੋਂ ਬਾਅਦ ਦਾ ਸਭ ਤੋਂ ਵੱਡਾ ਹਮਲਾ ! 104 ਲੋਕਾਂ ਦੀ ਮੌਤ, ਸੈਂਕੜੇ ਹੋਰ ਜ਼ਖ਼ਮੀ
