ਮੈਂ ਟੇਲਰ ਸਵਿਫਟ ਨੂੰ ਨਫ਼ਰਤ ਕਰਦਾ ਹਾਂ'': ਡੋਨਾਲਡ ਟਰੰਪ
Monday, Sep 16, 2024 - 11:20 AM (IST)

ਨਿਊਯਾਰਕ (ਰਾਜ ਗੋਗਨਾ )- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਪਾਰਟੀ ਦੇ ਨੇਤਾ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਪੌਪ ਸਟਾਰ ਟੇਲਰ ਸਵਿਫਟ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਉਹ ਸਵਿਫਟ ਨੂੰ ਨਫਰਤ ਕਰਦੇ ਹਨ। ਟਰੰਪ ਨੇ ਚਿਤਾਵਨੀ ਦਿੱਤੀ ਹੈ ਕਿ ਸਵਿਫਟ ਨੂੰ ਹੈਰਿਸ ਦਾ ਸਮਰਥਨ ਕਰਨ ਲਈ ਬਹੁਤ ਵੱਡੀ ਕੀਮਤ ਚੁਕਾਉਣੀ ਪਵੇਗੀ।
ਪੜ੍ਹੋ ਇਹ ਅਹਿਮ ਖ਼ਬਰ- FBI ਦਾ ਖੁਲਾਸਾ, ਫਲੋਰੀਡਾ ਗੋਲਫ ਕਲੱਬ 'ਚ ਟਰੰਪ ਦੀ ਹੱਤਿਆ ਦੀ ਕੋਸ਼ਿਸ਼
ਹਾਲ ਹੀ ਵਿੱਚ ਟਰੰਪ ਨੇ ਆਪਣੀ ਸੋਸ਼ਲ ਮੀਡੀਆ ਵੈਬਸਾਈਟ Truth Social 'ਤੇ ਪੋਸਟ ਕੀਤਾ ਸੀ। ਟਰੰਪ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।ਕੁਝ ਦਿਨ ਪਹਿਲਾਂ ਟੇਲਰ ਸਵਿਫਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕੀਤਾ ਸੀ ਕਿ ਉਹ ਰਾਸ਼ਟਰਪਤੀ ਚੋਣਾਂ 'ਚ ਕਮਲਾ ਹੈਰਿਸ ਅਤੇ ਟਿਮ ਵਾਲਜ਼ ਨੂੰ ਵੋਟ ਦੇਵੇਗੀ। ਟਰੰਪ ਉਦੋਂ ਤੋਂ ਹੀ ਟੇਲਰ ਸਵਿਫਟ 'ਦੇ ਪਿੱਛੇ ਪਏ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।