ਪੁਤਿਨ ਨੂੰ ਮਿਲਣ ਲਈ ਰੂਸ ਜਾਣ ਲਈ ਤਿਆਰ ਡੋਨਾਲਡ ਟਰੰਪ

Saturday, Jul 28, 2018 - 04:57 PM (IST)

ਵਾਸ਼ਿੰਗਟਨ (ਏਜੰਸੀ)— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਮਿਲਣ ਲਈ ਰੂਸ ਜਾਣ ਲਈ ਤਿਆਰ ਹਨ। ਵ੍ਹਾਈਟ ਹਾਊਸ ਦੀ ਬੁਲਾਰਾ ਸਾਰਾ ਸੈਂਡਰਸ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਕਿ ਰਾਸ਼ਟਰਪਤੀ ਟਰੰਪ, ਪੁਤਿਨ ਦੇ ਸੱਦੇ 'ਤੇ ਰੂਸ ਜਾਣ ਲਈ ਤਿਆਰ ਹਨ। ਦੱਸਣਯੋਗ ਹੈ ਕਿ ਪੁਤਿਨ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਉਹ ਮਾਸਕੋ ਵਿਚ ਟਰੰਪ ਨਾਲ ਮੁਲਾਕਾਤ ਦੇ ਇੱਛੁਕ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਉਹ ਰਾਸ਼ਟਰਪਤੀ ਟਰੰਪ ਨੂੰ ਮਾਸਕੋ ਬੁਲਾਉਣ ਲਈ ਤਿਆਰ ਹਨ। ਟਰੰਪ ਨੂੰ ਪਹਿਲਾਂ ਹੀ ਇਸ ਬਾਰੇ ਦੱਸ ਦਿੱਤਾ ਗਿਆ ਹੈ। 
ਦੱਸਣਯੋਗ ਹੈ ਕਿ ਹਾਲ ਹੀ ਵਿਚ ਫਿਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਮੁਲਾਕਾਤ ਹੋਈ ਸੀ। ਇਸ ਮੁਲਾਕਾਤ ਦੌਰਾਨ ਟਰੰਪ ਨੇ ਜਿੱਥੇ ਅਸਾਧਾਰਣ ਸਬੰਧਾਂ ਦਾ ਵਾਅਦਾ ਕੀਤਾ ਸੀ, ਉੱਥੇ ਹੀ ਪੁਤਿਨ ਨੇ ਕਿਹਾ ਸੀ ਕਿ ਦੁਨੀਆ ਭਰ ਵਿਚ ਵਿਵਾਦਾਂ ਦਾ ਹੱਲ ਸਮੇਂ ਦੀ ਲੋੜ ਹੈ। ਨਾਲ ਹੀ ਦੋਹਾਂ ਦੇਸ਼ਾਂ ਦੇ ਨੇਤਾਵਾਂ ਨੇ ਰੂਸ ਅਤੇ ਅਮਰੀਕਾ ਵਿਚਾਲੇ ਬਿਹਤਰ ਸਬੰਧ ਕਾਇਮ ਹੋਣ ਦੀ ਉਮੀਦ ਪ੍ਰਗਟ ਕੀਤੀ ਸੀ।


Related News