ਟਵਿੱਟਰ ਤੇ ਫੇਸਬੁੱਕ ਤੋਂ ਬਾਅਦ ਹੁਣ ਯੂ-ਟਿਊਬ ਨੇ ਕੀਤੀ ਟਰੰਪ ''ਤੇ ਵੱਡੀ ਕਾਰਵਾਈ

01/13/2021 5:55:31 PM

ਵਾਸ਼ਿੰਗਟਨ (ਬਊਰੋ): ਅਮਰੀਕਾ ਦੇ ਬਾਹਰ ਜਾਣ ਵਾਲੇ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹੁਣ ਯੂ-ਟਿਊਬ ਵੱਲੋਂ ਸਖ਼ਤ ਕਦਮ ਚੁੱਕਿਆ ਗਿਆ ਹੈ। ਫੇਸਬੁੱਕ ਅਤੇ ਟਵਿੱਟਰ ਦੇ ਬਾਅਦ ਹੁਣ ਯੂ-ਟਿਊਬ ਨੇ ਵੀ ਟਰੰਪ 'ਤੇ ਇਕ ਹਫਤੇ ਲਈ ਬੈਨ ਲਗਾ ਦਿੱਤਾ ਹੈ। ਯੂ-ਟਿਊਬ ਨੇ ਇਕ ਹਫਤੇ ਦੀ ਪਾਬੰਦੀ ਲਗਾਉਂਦੇ ਹੋਏ ਕਿਹਾ ਕਿ ਉਹਨਾਂ ਦੇ ਕੁਝ ਵੀ ਪੋਸਟ ਕਰਨ ਨਾਲ ਹਿੰਸਾ ਫੈਲ ਸਕਦੀ ਹੈ। ਇਹ ਕਦਮ ਹਿੰਸਾ ਫੈਲਣ ਦੇ ਡਰ ਨਾਲ ਚੁੱਕਿਆ ਗਿਆ ਹੈ। ਇੱਥੇ ਦੱਸ ਦਈਏ ਕਿ 20 ਜਨਵਰੀ ਨੂੰ ਅਮਰੀਕਾ ਵਿਚ ਜੋਅ ਬਾਈਡੇਨ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ। ਲਿਹਾਜਾ ਇਸ ਫ਼ੈਸਲੇ ਨੂੰ 20 ਜਨਵਰੀ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਦੀ ਦ੍ਰਿਸ਼ਟੀ ਦੇ ਮੱਦੇਨਜ਼ਰ ਦੇਖਿਆ ਜਾ ਰਿਹਾ ਹੈ।

ਪੜ੍ਹੋ ਇਹ ਅਹਿਮ ਖਬਰ- ਪਾਕਿ 'ਚ ਨਨਕਾਣਾ ਸਾਹਿਬ ਗੁਰਦੁਆਰੇ 'ਤੇ ਹਮਲੇ ਦੇ 3 ਦੋਸ਼ੀਆਂ ਨੂੰ ਸਜ਼ਾ

ਇੱਥੇ ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਹਫਤੇ ਟਵਿੱਟਰ ਨੇ ਟਰੰਪ ਦਾ ਅਕਾਊਂਟ ਸਥਾਈ ਰੂਪ ਨਾਲ ਬਲਾਕ ਕਰ ਦਿੱਤਾ ਸੀ। ਇਸ ਦੇ ਇਲਾਵਾ ਫੇਸਬੁੱਕ ਅਤੇ ਇੰਸਟਾਗ੍ਰਾਮ ਟਰੰਪ 'ਤੇ 20 ਜਨਵਰੀ ਤੱਕ ਪਾਬੰਦੀ ਲਗਾ ਚੁੱਕਾ ਹੈ। ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ੁਕਰਬਰਗ ਨੇ ਜਾਣਕਾਰੀ ਦਿੰਦੇ ਹੋਏ ਪਿਛਲੇ ਹਫਤੇ ਦੱਸਿਆ ਸੀ ਕਿ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਦੇ ਸਹੁੰ ਚੁੱਕਣ ਤੱਕ ਟਰੰਪ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਵਰਤੋਂ ਨਹੀਂ ਕਰ ਪਾਉਣਗੇ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।


Vandana

Content Editor

Related News