ਟੋਰਾਂਟੋ : ਐਲੀਮੈਂਟਰੀ ਸਕੂਲ ''ਚ ਕੋਰੋਨਾ ਦਾ ਧਮਾਕਾ, ਦਰਜਨਾਂ ਵਿਦਿਆਰਥੀ ਹੋਏ ਇਕਾਂਤਵਾਸ
Saturday, Oct 31, 2020 - 09:48 AM (IST)
ਟੋਰਾਂਟੋ- ਕੈਨੇਡਾ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਚੱਲ ਰਹੀ ਹੈ ਤੇ ਓਂਟਾਰੀਓ ਸੂਬੇ ਵਿਚ ਲਗਾਤਾਰ ਕੋਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ। ਟੋਰਾਂਟੋ ਜਨਤਕ ਸਿਹਤ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਸਕਾਰਬੋਰੋਹ ਦੇ ਐਲੀਮੈਂਟਰੀ ਸਕੂਲ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਕਈ ਵਿਦਿਆਰਥੀਆਂ ਤੇ ਸਟਾਫ ਮੈਂਬਰਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਗਲਾਮੋਰਗਨ ਜੂਨੀਅਰ ਪਬਲਿਕ ਸਕੂਲ ਵਿਚ ਕੋਰੋਨਾ ਦੇ 11 ਮਾਮਲੇ ਸਾਹਮਣੇ ਆਏ ਹਨ। ਫਿਲਹਾਲ ਸਕੂਲ ਪਹਿਲਾਂ ਦੀ ਤਰ੍ਹਾਂ ਹੀ ਖੋਲ੍ਹੇ ਜਾਣ ਦਾ ਵਿਚਾਰ ਹੈ। ਲਗਭਗ 58 ਵਿਦਿਆਰਥੀਆਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਓਂਟਾਰੀਓ ਵਿਚ ਕੋਰੋਨਾ ਵਾਇਰਸ ਨੇ ਬੁਰੀ ਤਰ੍ਹਾਂ ਪੈਰ ਪਸਾਰ ਲਏ ਹਨ ਤੇ ਇੱਥੇ ਸਕੂਲ ਵੀ ਵੱਡੀ ਗਿਣਤੀ ਵਿਚ ਕੋਰੋਨਾ ਦੇ ਸ਼ਿਕਾਰ ਹੋਏ ਹਨ। ਇੱਥੇ ਹੁਣ ਤੱਕ ਕੋਰੋਨਾ ਦੇ 2,159 ਮਾਮਲੇ ਸਕੂਲਾਂ ਨਾਲ ਹੀ ਸਬੰਧਤ ਦੱਸੇ ਜਾ ਰਹੇ ਹਨ। ਫਿਲਹਾਲ ਕੋਰੋਨਾ ਕਾਰਨ ਸਕੂਲਾਂ ਨੂੰ ਬੰਦ ਨਹੀਂ ਕੀਤਾ ਗਿਆ, ਕਿਉਂਕਿ ਇਸ ਤਰ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ 'ਤੇ ਅਸਰ ਪੈਂਦਾ ਹੈ।