ਅਮਰੀਕਾ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਪਤਨੀ ਅਤੇ ਬੱਚਿਆਂ ਦੇ ਕਤਲ ਦੀ ਕੋਸ਼ਿਸ਼ 'ਚ ਭੇਜਿਆ ਗਿਆ ਜੇਲ੍ਹ
Saturday, Jan 28, 2023 - 05:03 PM (IST)
ਮੋਂਟਾਰਾ/ਅਮਰੀਕਾ (ਭਾਸ਼ਾ) : ਅਮਰੀਕਾ ਵਿਚ ਭਾਰਤੀ ਮੂਲ ਦੇ 41 ਸਾਲਾ ਵਿਅਕਤੀ 'ਤੇ ਆਪਣੀ ਪਤਨੀ ਅਤੇ 2 ਬੱਚਿਆਂ ਨੂੰ ਕਾਰ ਵਿਚ ਬਿਠਾ ਕੇ ਜਾਣ-ਬੁੱਝ ਕੇ ਉੱਤਰੀ ਕੈਲੀਫੋਰਨੀਆ ਵਿੱਚ ਖ਼ਤਰਨਾਕ ਚੱਟਾਨਾਂ ਤੋਂ 250 ਫੁੱਟ (70 ਮੀਟਰ) ਹੇਠਾਂ ਸੁੱਟਣ ਲਈ ਕਤਲ ਦੀ ਕੋਸ਼ਿਸ਼ ਅਤੇ ਬਾਲ ਸ਼ੋਸ਼ਣ ਦੇ ਸ਼ੱਕ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦੋਸ਼ੀ ਨੂੰ ਹਸਪਤਾਲ ਤੋਂ ਛੁੱਟੀ ਮਿਲਦੇ ਹੀ ਜੇਲ੍ਹ ਭੇਜ ਦਿੱਤਾ ਗਿਆ ਹੈ।
ਦਫ਼ਤਰ ਨੇ ਦੱਸਿਆ ਕਿ ਕੈਲੀਫੋਰਨੀਆ ਦੇ ਪਾਸਾਡੇਨਾ ਨਿਵਾਸੀ ਧਰਮੇਸ਼ ਏ. ਪਟੇਲ (41) ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ, ਜਿੱਥੋਂ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾਵੇਗੀ। ਜੇਕਰ ਸੈਨ ਮਾਟੇਓ ਜ਼ਿਲ੍ਹਾ ਅਟਾਰਨੀ ਦਾ ਦਫ਼ਤਰ ਨੇ ਅਪਰਾਧਿਕ ਮੁਕੱਦਮਾ ਦਾਇਰ ਕਰਨ ਦਾ ਫੈਸਲਾ ਕੀਤਾ ਤਾਂ ਸੋਮਵਾਰ ਦੁਪਹਿਰ ਨੂੰ ਉਸ ਨੂੰ ਅਦਾਲਤ ਵਿੱਚ ਲਿਆਂਦਾ ਜਾ ਸਕਦਾ ਹੈ। ਦਫ਼ਤਰ ਨੇ ਇਹ ਨਹੀਂ ਦੱਸਿਆ ਕਿ ਉਸ ਨੂੰ ਹਸਪਤਾਲ ਤੋਂ ਕਦੋਂ ਛੁੱਟੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ: ਮਾਣ ਵਾਲੀ ਗੱਲ, ਭਾਰਤੀ-ਅਮਰੀਕੀ ਰਾਜਾ ਚਾਰੀ US ਹਵਾਈ ਫ਼ੌਜ ਦੇ ਬ੍ਰਿਗੇਡੀਅਰ ਜਨਰਲ ਦੇ ਅਹੁਦੇ ਲਈ ਨਾਮਜ਼ਦ