ਡਰੋਨ ਹਮਲਾ ਕਰਨ ਲੱਗਾ ਸੀ ਪਾਕਿਸਤਾਨੀ ਅੱਤਵਾਦੀ ! ਆਪਣੇ 'ਤੇ ਹੀ ਸੁੱਟ ਬੈਠਾ ਬੰਬ, 2 ਹੋਰਾਂ ਨੂੰ ਵੀ...
Saturday, Jul 12, 2025 - 11:05 AM (IST)

ਇੰਟਰਨੈਸ਼ਨਲ ਡੈਸਕ- ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਖ਼ੈਬਰ ਪਖ਼ਤੂਨਵਾ ਵਿਖੇ ਹੋਈ ਇਕ ਘਟਨਾ 'ਚ ਤਹਿਰੀਕ-ਏ-ਤਾਲੀਬਾਨ ਪਾਕਿਸਤਾਨ ਦਾ ਇਕ ਅੱਤਵਾਦੀ ਮਾਰਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਰਿਆ ਗਿਆ ਅੱਤਵਾਦੀ ਤਹਿਰੀਕ-ਏ-ਤਾਲੀਬਾਨ ਦਾ ਕਮਾਂਡਰ ਯਾਸੀਨ ਉਰਫ਼ ਅਬਦੁੱਲਾ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਤਿਰਾਹ ਘਾਟੀ 'ਚ ਉਸ ਸਮੇਂ ਵਾਪਰੀ, ਜਦੋਂ ਯਾਸੀਨ ਇਕ ਡਰੋਨ ਰਾਹੀਂ ਬੰਬ ਸੁੱਟਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਉਸ ਕੋਲੋਂ ਗਲਤੀ ਨਾਲ ਬੰਬ ਆਪਣੇ ਉੱਪਰ ਹੀ ਸੁੱਟ ਲਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਦੌਰਾਨ ਉਸ ਦੇ 2 ਸਾਥੀ ਵੀ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਪੈਨਸ਼ਨਾਂ 'ਚ ਤਿੰਨ ਗੁਣਾ ਵਾਧਾ ! CM ਨੇ ਕਰ ਦਿੱਤਾ ਵੱਡਾ ਐਲਾਨ
ਜਿਸ ਜਗ੍ਹਾ ਇਹ ਘਟਨਾ ਵਾਪਰੀ ਹੈ, ਉਹ ਇਲਾਕਾ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ, ਜਿਸ ਕਾਰਨ ਇੱਥੇ ਹਿੰਸਾ ਤੇ ਗੋਲੀਬਾਰੀ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹੀ ਰਹਿੰਦੀਆਂ ਹਨ। ਅੱਤਵਾਦੀ ਗਤੀਵਿਧੀਆਂ ਦੇ ਵਧਣ ਮਗਰੋਂ ਪਾਕਿਸਤਾਨੀ ਫ਼ੌਜ ਨੇ ਤਿਰਾਹ ਘਾਟੀ 'ਚ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ ਤੇ ਇਸ ਦੌਰਾਨ ਵੱਡੀ ਮਾਤਰਾ 'ਚ ਹਥਿਆਰ ਤੇ ਧਮਾਕਾਖੇਜ਼ ਸਮੱਗਰੀ ਬਰਾਮਦ ਕਰ ਕੇ ਨਸ਼ਟ ਕੀਤੀ ਗਈ ਹੈ। ਪਿਛਲੇ ਦਿਨੀਂ ਹੋਈ ਤਾਜ਼ਾ ਹਿੰਸਾ ਦੌਰਾਨ ਬੰਬ ਧਮਾਕਿਆਂ ਤੇ ਨਾਗਰਿਕਾਂ 'ਤੇ ਹੋਏ ਹਮਲਿਆਂ ਮਗਰੋਂ ਸਥਿਤੀ ਹੋਰ ਤਣਾਅਪੂਰਨ ਹੋ ਗਈ ਹੈ, ਜਿਸ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e