ਕੋਲੰਬੋ ਏਅਰਪੋਰਟ ''ਤੇ ਨਸ਼ੇ ਦਾ ਜ਼ਖੀਰਾ ਬਰਾਮਦ, 3 ਭਾਰਤੀ ਗ੍ਰਿਫ਼ਤਾਰ
Tuesday, Jan 06, 2026 - 11:05 PM (IST)
ਕੋਲੰਬੋ : ਸ਼੍ਰੀਲੰਕਾ ਦੇ ਕੋਲੰਬੋ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ਾ ਤਸਕਰੀ ਦਾ ਪਰਦਾਫਾਸ਼ ਹੋਇਆ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ ਤਿੰਨ ਭਾਰਤੀ ਨਾਗਰਿਕਾਂ ਨੂੰ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।
14.5 ਕਰੋੜ ਤੋਂ ਵੱਧ ਦੀ ਕੀਮਤ
ਹਵਾਈ ਅੱਡੇ 'ਤੇ ਕੀਤੀ ਗਈ ਇਸ ਵੱਡੀ ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ 50 ਕਿਲੋਗ੍ਰਾਮ ਗਾਂਜਾ ਬਰਾਮਦ ਕੀਤਾ ਗਿਆ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਦੀ ਕੀਮਤ ਲਗਭਗ 500 ਮਿਲੀਅਨ ਲਾਰਕੀਆ (ਸ਼੍ਰੀਲੰਕਾਈ ਰੁਪਏ) ਦੱਸੀ ਜਾ ਰਹੀ ਹੈ, ਜੋ ਕਿ ਭਾਰਤੀ ਮੁਦਰਾ ਵਿੱਚ 14.5 ਕਰੋੜ ਰੁਪਏ ਤੋਂ ਵੀ ਵੱਧ ਬਣਦੀ ਹੈ।
ਹੁਣ ਤੱਕ ਦੀ ਸਭ ਤੋਂ ਵੱਡੀ ਖੇਪ
ਅਧਿਕਾਰੀਆਂ ਮੁਤਾਬਕ ਕੋਲੰਬੋ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਨਸ਼ੀਲੇ ਪਦਾਰਥਾਂ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਬਰਾਮਦਗੀ ਹੈ। ਫੜੇ ਗਏ ਤਿੰਨੋਂ ਭਾਰਤੀਆਂ ਨੂੰ ਸ਼੍ਰੀਲੰਕਾ ਵਿੱਚ 50 ਕਿਲੋ ਗਾਂਜਾ ਰੱਖਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
