ਪਾਕਿਸਤਾਨ ''ਚ ਅੱਤਵਾਦੀ ਹਮਲੇ ''ਚ DSP ਅਤੇ ਕਾਂਸਟੇਬਲ ਦੀ ਮੌਤ

04/06/2024 7:16:28 PM

ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਇਕ ਵਾਹਨ 'ਤੇ ਹੋਏ ਅੱਤਵਾਦੀ ਹਮਲੇ ਵਿਚ ਇਕ ਡਿਪਟੀ ਸੁਪਰਡੈਂਟ ਆਫ ਪੁਲਸ (DSP) ਅਤੇ ਇਕ ਕਾਂਸਟੇਬਲ ਦੀ ਮੌਤ ਹੋ ਗਈ। ਇਹ ਜਾਣਕਾਰੀ ਸਥਾਨਕ ਪੁਲਿਸ ਨੇ ਦਿੱਤੀ। ਅੱਤਵਾਦੀਆਂ ਨੇ ਇੱਥੋਂ ਕਰੀਬ 190 ਕਿਲੋਮੀਟਰ ਦੂਰ ਸੂਬੇ ਦੇ ਲੱਕੀ ਮਾਰਵਤ ਜ਼ਿਲ੍ਹੇ ਵਿੱਚ ਮੰਜੀਵਾਲਾ ਚੌਕ ਨੇੜੇ ਪੁਲਸ ਦੇ ਵਾਹਨ ’ਤੇ ਹਮਲਾ ਕੀਤਾ, ਜਿਸ ਵਿੱਚ ਡੀ.ਐੱਸ.ਪੀ. ਗੁਲ ਮੁਹੰਮਦ ਖ਼ਾਨ ਅਤੇ ਕਾਂਸਟੇਬਲ ਨਸੀਮ ਗੁਲ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਸੁਰੱਖਿਆ ਪ੍ਰੋਟੋਕਾਲ ਦੀ ਪਾਲਣਾ ਕਰਨ ਲਈ ਕਹਿਣ 'ਤੇ ਨਾਰਾਜ਼ ਹੋ ਜਾਂਦੇ ਹਨ ਚੀਨੀ ਨਾਗਰਿਕ: ਮਰੀਅਮ

ਪੁਲਸ ਦੀ ਵੱਡੀ ਟੁਕੜੀ ਮੌਕੇ 'ਤੇ ਪਹੁੰਚੀ ਅਤੇ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ। ਪੁਲਸ ਨੇ ਦੱਸਿਆ ਕਿ ਕਿਉਂਕਿ ਇਹ ਇਲਾਕਾ ਅਫਗਾਨਿਸਤਾਨ ਸਰਹੱਦ ਦੇ ਕਾਫੀ ਨੇੜੇ ਹੈ, ਇਸ ਲਈ ਅੱਤਵਾਦੀ ਆਸਾਨੀ ਨਾਲ ਦੂਜੇ ਪਾਸੇ ਭੱਜ ਗਏ। ਸੂਬੇ ਦੇ ਦੱਖਣੀ ਜ਼ਿਲ੍ਹਿਆਂ 'ਚ ਹਾਲ ਹੀ ਦੇ ਸਮੇਂ 'ਚ ਅੱਤਵਾਦੀ ਹਮਲਿਆਂ 'ਚ ਵਾਧਾ ਹੋਇਆ ਹੈ ਅਤੇ ਅੱਤਵਾਦੀ ਅਕਸਰ ਪੁਲਸ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਰਹੇ ਹਨ।

ਇਹ ਵੀ ਪੜ੍ਹੋ: ਆਸਟ੍ਰੇਲੀਆ ਤੋਂ ਆਈ ਮੰਦਭਾਗੀ ਖ਼ਬਰ; ਭਿਆਨਕ ਸੜਕ ਹਾਦਸੇ 'ਚ 2 ਪੰਜਾਬੀ ਟਰੱਕ ਡਰਾਈਵਰਾਂ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News