ਭਾਰਤੀ ਖੇਤਰ 'ਚ ਹੈਰੋਇਨ ਦੀ ਤਸਕਰੀ 'ਚ ਸ਼ਾਮਲ ਲਾਹੌਰ ਦਾ DSP ਗ੍ਰਿਫ਼ਤਾਰ, ਡਰੋਨ ਰਾਹੀਂ ਭੇਜੀ ਜਾਂਦੀ ਸੀ ਖੇਪ

08/31/2023 4:31:55 PM

ਅੰਮ੍ਰਿਤਸਰ- ਡਰੋਨ ਰਾਹੀਂ ਭਾਰਤੀ ਸਰਹੱਦੀ ਖ਼ੇਤਰਾਂ 'ਚ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮਾਮਲਾ ਆਏ ਦਿਨ ਸੁਣਨ ਨੂੰ ਮਿਲਦਾ ਹੈ, ਜਿਸ ਨੂੰ ਦੇਖਦੇ ਸੁਰੱਖਿਆ ਏਜੰਸੀਆਂ ਵੱਲੋਂ ਕਈ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਸ਼ਾਮਲ ਲਾਹੌਰ DSP ਮਜ਼ਹਰ ਇਕਬਾਲ ਨੂੰ ਪਾਕਿਸਤਾਨ ਦੀ ਐਂਟੀ ਨਾਰਕੋਟਿਕਸ ਫੋਰਸ ਨੇ ਨਸ਼ਾ ਤਸਕਰੀ ਦੇ ਇਕ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਉਸ ਦੇ ਇਕ ਸਾਥੀ ਅਧਿਕਾਰੀ ਫ਼ਰਾਜ਼ ਨੂੰ ਵੀ ਹਿਰਾਸਤ 'ਚ ਲਿਆ ਗਿਆ ਹੈ। ਸੂਤਰਾਂ ਅਨੁਸਾਰ ਉਹ ਡਰੋਨ ਰਾਹੀਂ ਭਾਰਤੀ ਸਰਹੱਦੀ ਖੇਤਰਾਂ 'ਚ ਖੇਪ ਭੇਜਣ 'ਚ ਲਾਹੌਰ ਦੇ ਸਥਾਨਕ ਨਸ਼ਾ ਤਸਰਕਾਂ ਦੀ ਮਦਦ ਕਰਦਾ ਸੀ ਅਤੇ ਉਨ੍ਹਾਂ ਤੋਂ ਹਰ ਖੇਪ ਬਦਲੇ 8 ਕਰੋੜ ਰੁਪਏ ਵਸੂਲਦਾ ਸੀ। 

ਇਹ ਵੀ ਪੜ੍ਹੋ- ਸੁਰੱਖਿਆ ਏਜੰਸੀਆਂ ਆਈਆਂ ਹਰਕਤ 'ਚ, ਸਰਹੱਦੀ ਖ਼ੇਤਰ 'ਚੋਂ ਬਰਾਮਦ ਹੋਈਆਂ ਇਹ ਵਸਤੂਆਂ

DIG  ਲਾਹੌਰ ਇਮਰਾਨ ਕਿਸ਼ਵਰ ਮੁਤਾਬਕ ਜੁਲਾਈ ਦੇ ਪਹਿਲੇ ਹਫ਼ਤੇ ਲਾਹੌਰ 'ਚ ਇਕ ਡਰੋਨ ਕਰੈਸ਼ ਹੋਇਆ ਸੀ, ਜਿਸ ਰਾਹੀਂ ਭਾਰਤੀ ਖੇਤਰ 'ਚ 6 ਕਿੱਲੋਗ੍ਰਾਮ ਨਸ਼ੀਲਾ ਪਦਾਰਥ ਭੇਜਿਆ ਜਾ ਰਿਹਾ ਸੀ। ਇਸ ਮਾਮਲੇ 'ਚ ਜਦੋਂ ਸਖ਼ਤੀ ਨਾਲ ਪੁੱਛ-ਗਿੱਛ ਕੀਤੀ ਗਈ ਤਾਂ ਇਕ ਤਸਕਰ ਦਾ ਨਾਮ ਸਾਹਮਣੇ ਆਉਣ 'ਤੇ ਉਸ ਨੇ  DSP ਮਜ਼ਹਰ ਇਕਬਾਲ ਦਾ ਨਾਂ ਦਾ ਖੁਲਾਸਾ ਕੀਤਾ। ਐਂਟੀ ਨਾਰਕੋਟਿਕਸ ਵਿੰਗ ਨੂੰ ਇਹ ਜਾਣਕਾਰੀ ਮਿਲੀ ਹੈ ਕਿ DSP ਨੇ ਅਹਿਮਦ ਨਾਮੀ ਇਕ ਤਸਕਰ ਨੂੰ 35 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ ਅਤੇ ਬਾਅਦ 'ਚ ਉਸ  ਤੋਂ ਮੋਟੀ ਰਕਮ ਰਿਸ਼ਤਵ ਵਜੋਂ ਲੈ ਕੇ ਉਸ ਨੂੰ ਛੱਡ ਦਿੱਤਾ ਪਰ ਅਜੇ ਤੱਕ ਹੈਰੋਇਨ ਦੀ ਉਕਤ ਖੇਪ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ- 17 ਸਾਲ ਮਗਰੋਂ ਆਈਆਂ ਖ਼ੁਸ਼ੀਆਂ, 2 ਧੀਆਂ ਤੇ ਪੁੱਤ ਨੇ ਇਕੱਠਿਆਂ ਲਿਆ ਜਨਮ, ਮਾਂ ਨੇ ਕੀਤਾ ਰੱਬ ਦਾ ਸ਼ੁਕਰਾਨਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News