ਦੁਬਈ ਦੀ 80 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ

Friday, Aug 04, 2017 - 05:05 AM (IST)

ਦੁਬਈ ਦੀ 80 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ

ਦੁਬਈ— ਵੀਰਵਾਰ ਅੱਧੀ ਰਾਤ ਦੇ ਕਰੀਬ ਦੁਬਈ ਦੀ ਇਕ 80 ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਦੀ ਖਬਰ ਮਿਲੀ ਹੈ। ਅੱਗ ਲੱਗਣ ਕਾਰਨ ਇਸ ਇਮਾਰਤ 'ਚੋਂ ਤੇਜ਼ ਕਾਲਾ ਧੂੰਆਂ ਨਿਕਲ ਰਿਹਾ ਹੈ ਤੇ ਮਲਬੇ ਦੇ ਛੋਟੇ ਟੁਕੜੇ ਹੇਠਾਂ ਜ਼ਮੀਨ 'ਤੇ ਡਿੱਗ ਰਹੇ ਹਨ।
ਪੁਲਸ ਦਾ ਕਹਿਣਾ ਹੈ ਕਿ ਅੱਗ ਮਰੀਨਾ ਨੇਬਰਹੁੱਡ ਦੇ ਟਾਰਚ ਟਾਵਰ 'ਚ ਲੱਗੀ ਹੈ। ਪੁਲਸ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਮੌਜੂਦ ਹਨ ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅੱਗ ਲੱਗਣ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਤੇ ਹਾਦਸੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਮਿਲੀ ਹੈ।


Related News