ਚੀਨ 'ਚ ਆਏ ਅਚਾਨਕ ਹੜ੍ਹ ਕਾਰਨ 12 ਲੋਕਾਂ ਦੀ ਹੋਈ ਮੌਤ, ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ

07/17/2022 10:56:14 PM

ਬੀਜਿੰਗ-ਚੀਨ 'ਚ ਅਚਾਨਕ ਆਏ ਹੜ੍ਹਾਂ ਕਾਰਨ ਘਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਸਰਕਾਰੀ ਮੀਡੀਆ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਸਰਕਾਰੀ ਮਲਕੀਅਤ ਵਾਲੇ ਸਮਾਚਾਰ ਏਜੰਸੀ 'ਸੀ.ਜੀ.ਟੀ.ਐੱਨ.' ਦੀ ਖ਼ਬਰ ਮੁਤਾਬਕ ਸਿਸ਼ੁਆਨ ਸੂਬੇ 'ਚ ਮੀਂਹ ਕਾਰਨ ਅਚਾਨਕ ਆਏ ਹੜ੍ਹ ਕਾਰਨ ਘਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਲਾਪਤਾ ਹਨ।

ਇਹ ਵੀ ਪੜ੍ਹੋ : UAE ਨੇ ਖਸ਼ੋਗੀ ਦੇ ਸਾਬਕਾ ਵਕੀਲ ਨੂੰ ਤਿੰਨ ਸਾਲ ਦੀ ਸੁਣਾਈ ਸਜ਼ਾ

ਖਬਰ 'ਚ ਕਿਹਾ ਗਿਆ ਹੈ ਕਿ ਸ਼ਨੀਵਾਰ ਨੂੰ ਲਗਭਗ 1,300 ਲੋਕਾਂ ਨੂੰ ਸੁਰੱਖਿਆ ਥਾਵਾਂ 'ਤੇ ਭੇਜਿਆ ਗਿਆ ਹੈ। ਇਸ ਦਰਮਿਆਨ, ਸਰਕਾਰੀ ਪ੍ਰਸਾਰਕ ਸੀ.ਸੀ.ਟੀ.ਵੀ. ਨੇ ਦੱਸਿਆ ਕਿ ਗਾਂਸੂ ਸੂਬੇ ਦੇ ਲੋਂਗਨਨ ਸ਼ਹਿਰ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 3,000 ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ।

ਇਹ ਵੀ ਪੜ੍ਹੋ : ਰੂਸ ਨੇ ਯੂਕ੍ਰੇਨ ਦੇ ਦੱਖਣੀ ਸ਼ਹਿਰ 'ਤੇ ਕੀਤੇ ਹਮਲੇ, ਪੂਰਬ 'ਚ ਵੀ ਕੰਟਰੋਲ ਵਧਾਉਣ ਦੀ ਕੋਸ਼ਿਸ਼ ਜਾਰੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Karan Kumar

Content Editor

Related News