ਡਿਊਕ ਯੂਨੀਵਰਸਿਟੀ ਨੇ ਸਾਰੇ ਅੰਡਰਗ੍ਰੈਜੁਏਟ ਵਿਦਿਆਰਥੀਆਂ ਨੂੰ 21 ਮਾਰਚ ਤੱਕ ਭੇਜਿਆ ਇਕਾਂਤਵਾਸ ''ਚ

Sunday, Mar 14, 2021 - 06:51 PM (IST)

ਡਿਊਕ ਯੂਨੀਵਰਸਿਟੀ ਨੇ ਸਾਰੇ ਅੰਡਰਗ੍ਰੈਜੁਏਟ ਵਿਦਿਆਰਥੀਆਂ ਨੂੰ 21 ਮਾਰਚ ਤੱਕ ਭੇਜਿਆ ਇਕਾਂਤਵਾਸ ''ਚ

ਡਰਹਮ-ਡਿਊਕ ਯੂਨੀਵਰਸਿਟੀ ਨੇ ਅੰਡਰਗ੍ਰੈਜੁਏਟ ਸਲੇਬਸ 'ਚ ਰਜਿਸਟਰਡ ਸਾਰੇ ਵਿਦਿਆਰਥੀਆਂ ਨੂੰ ਇਕਤਾਂਵਾਸ 'ਚ ਜਾਣ ਦੇ ਹੁਕਮ ਜਾਰੀ ਕੀਤੇ ਹਨ, ਜੋ ਸ਼ਨੀਵਾਰ ਤੋਂ ਪ੍ਰਭਾਵੀ ਹੋ ਗਿਆ। ਇਹ ਵਿਦਿਆਰਥੀ ਰੋਜ਼ਗਾਰ ਪਾਉਣ ਸੰਬੰਧੀ ਇਕ ਪ੍ਰੋਗਰਾਮ 'ਚ ਸ਼ਾਮਲ ਹੋਏ ਸਨ ਜਿਸ ਤੋਂ ਬਾਅਦ ਯੂਨੀਵਰਸਿਟੀ 'ਚ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵਧਣ ਲੱਗੇ ਸਨ।

ਇਹ ਵੀ ਪੜ੍ਹੋ -ਅਮਰੀਕਾ ਦੇ ਉੱਤਰੀ ਨੇਵਾਦਾ 'ਚ ਕੋਰੋਨਾ ਦੇ ਨਵੇਂ ਵੈਰੀਐਂਟ ਦਾ ਪਹਿਲਾ ਮਾਮਲਾ ਆਇਆ ਸਾਹਮਣੇ

ਯੂਨੀਵਰਸਿਟੀ ਨੇ ਇਕ ਬਿਆਨ 'ਚ ਕਿਹਾ ਕਿ ਅੰਡਰਗ੍ਰੈਜੁਏਟ ਸਲੇਬਸ ਦੇ ਸਾਰੇ ਵਿਦਿਆਰਥੀਆਂ ਨੂੰ ਘਟੋ-ਘੱਟ 21 ਮਾਰਚ ਤੱਕ ਇਕਾਂਤਵਾਸ 'ਚ ਰਹਿਣਾ ਹੋਵੇਗਾ ਅਤੇ ਇਸ ਹੁਕਮ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮੁਅੱਤਲ ਜਾਂ ਬਰਖਾਸਤਗੀ ਦੀ ਕਾਰਵਾਈ ਕੀਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਇਕ ਹਫਤੇ 'ਚ ਸੰਸਥਾ ਦੇ 180 ਤੋਂ ਵਧੇਰੇ ਵਿਦਿਰਆਥੀਆਂ ਨੂੰ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ ਜਦਕਿ 200 ਹੋਰ ਵਿਦਿਆਰਥੀ ਇਨ੍ਹਾਂ ਦੇ ਸੰਪਰਕ 'ਚ ਆਏ ਹਨ ਜਿਨ੍ਹਾਂ ਨੂੰ ਇਕਾਂਤਵਾਸ 'ਚ ਰਹਿਣ ਦਾ ਹੁਕਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ -ਚੀਨ ਦਾ 2022 ਦੇ ਮੱਧ ਤੱਕ 70-80 ਫੀਸਦੀ ਆਬਾਦੀ ਨੂੰ ਕੋਵਿਡ-19 ਟੀਕਾ ਲਾਉਣ ਦਾ ਟੀਚਾ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।


author

Karan Kumar

Content Editor

Related News