ਇਟਲੀ ''ਚ ਗੁਰਪੁਰਬ ਨੂੰ ਸਮਰਪਿਤ ਕਰਵਾਏ ਗਏ ਦੁਮਾਲਾ ਅਤੇ ਦਸਤਾਰ ਦੇ ਮੁਕਾਬਲੇ

10/26/2021 11:00:10 AM

ਰੋਮ (ਕੈਂਥ): ਇਟਲੀ ਦੇ ਸ਼ਹਿਰ ਪਾਰਮਾ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਕਲਤੂਰਾ ਸਿੱਖ ਇਟਲੀ, ਗੁਰਦੁਆਰਾ ਸਿੰਘ ਸਭਾ ਪਾਰਮਾ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਅਤੇ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅਤੇ ਦੁਮਾਲਾ ਅਤੇ ਦਸਤਾਰ ਮੁਕਾਬਲੇ ਕਰਵਾਏ ਗਏ। ਇਨਾਂ ਸਮਾਗਮਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਸਵੇਰੇ ਭੋਗ ਪਾਏ ਗਏ। ਉਪਰੰਤ ਵਿਸ਼ੇਸ਼ ਦਿਵਾਨ ਸਜਾਏ ਗਏ, ਜਿਨਾਂ ਵਿੱਚ ਗਿਆਨੀ ਰਜਿੰਦਰ ਸਿੰਘ ਵਲੌ ਕਥਾ ਵਿਚਾਰਾਂ ਰਾਹੀਂ ਸਿੱਖ ਅਤੇ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। 

ਇਨ੍ਹਾਂ ਮੁਕਾਬਲਿਆਂ ਵਿੱਚ ਵੱਖ ਵੱਖ ਉਮਰ ਦੇ ਪ੍ਰਤੀਯੋਗੀਆਂ ਦੇ ਗਰੁੱਪ ਬਣਾ ਕੇ ਮੁਕਾਬਲੇ ਕਰਵਾਏ ਗਏ, ਜਿਹਨਾਂ ਵਿਚ ਵੱਖ-ਵੱਖ ਉਮਰ ਦੇ ਬੱਚਿਆਂ ਅਤੇ ਨੌਜਵਾਨਾਂ ਦੁਆਰਾ ਹਿੱਸਾ ਲਿਆ ਗਿਆ, ਜਿਸ ਵਿੱਚ 10 ਤੋਂ 15 ਸਾਲ ਤੱਕ ਦੇ ਦਸਤਾਰ ਮੁਕਾਬਲਿਆਂ ਵਿਚ ਪਹਿਲਾ ਸਥਾਨ ਸਹਿਜਪ੍ਰੀਤ ਸਿੰਘ, ਦੂਸਰਾ ਸਥਾਨ ਪਰਮਵੀਰ ਸਿੰਘ ਬਾਲਾ ਅਤੇ ਤੀਸਰਾ ਸਥਾਨ ਗੁਰਕੀਰਤ ਸਿੰਘ ਨੇ ਪ੍ਰਾਪਤ ਕੀਤਾ। 16 ਸਾਲ ਤੋਂ ਉੱਪਰ ਤੱਕ ਦੇ ਦਸਤਾਰ ਮੁਕਾਬਲਿਆਂ ਵਿਚ ਪਹਿਲਾ ਸਥਾਨ ਸਿਮਰਜੀਤ ਸਿੰਘ, ਦੂਸਰਾ ਸਥਾਨ ਸੁਖਜਿੰਦਰ ਸਿੰਘ ਅਤੇ ਤੀਸਰਾ ਸਥਾਨ ਸੁਖਵਿੰਦਰ ਸਿੰਘ ਨੂੰ ਦਿੱਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਬੈਸਟ ਪਰਸੈਨਲਟੀ  ਦਾ ਇਨਾਮ ਪਰਮਜੀਤ ਸਿੰਘ ਨੂੰ ਦਿੱਤਾ ਗਿਆ। 

ਪੜ੍ਹੋ ਇਹ ਅਹਿਮ ਖ਼ਬਰ- ਹੁਣ ਅਗਲੇ ਸਾਲ ਦੁੱਗਣੇ ਉਤਸ਼ਾਹ ਨਾਲ ਹੋਣਗੀਆਂ ਨਿਊਜ਼ੀਲੈਂਡ ਸਿੱਖ ਖੇਡਾਂ

ਇਸੇ ਤਰਾਂ ਦੁਮਾਲਿਆਂ ਦੇ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਗੁਰਮੀਤ ਕੌਰ ਨੂੰ ਪਹਿਲਾ ਸਥਾਨ, ਮਨਜੋਤ ਸਿੰਘ ਨੂੰ ਦੂਸਰਾ ਸਥਾਨ ਅਤੇ ਜਸਮੀਤ ਕੌਰ ਨੂੰ ਤੀਸਰੇ ਸਥਾਨ ਦੇ ਇਨਾਮ ਦਿੱਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਬੱਚਿਆਂ ਨੂੰ ਦਸਤਾਰ ਨਾਲ ਵੱਧ ਤੋਂ ਵੱਧ ਜੋੜਨ ਲਈ ਉਪਰਾਲੇ ਕਰਨੇ ਚਾਹੀਦੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਭਾਈ ਭੁਪਿੰਦਰ ਸਿੰਘ, ਲਖਵਿੰਦਰ ਸਿੰਘ ਮੁਲਤਾਨੀ, ਇੰਦਰਸ਼ਿਵਦਿਆਲ ਸਿੰਘ, ਗੁਰਦੇਵ ਸਿੰਘ, ਲਖਵਿੰਦਰ ਸਿੰਘ, ਸੁਖਜਿੰਦਰ ਸਿੰਘ, ਜਸਪਾਲ ਸਿੰਘ ਅਤੇ ਕਲਤੂਰਾ ਸਿੱਖ ਦੇ ਸੇਵਾਦਾਰ ਗੁਰਪ੍ਰੀਤ ਸਿੰਘ, ਸਿਮਰਜੀਤ ਸਿੰਘ, ਸੰਤੋਖ ਸਿੰਘ, ਰਵਿੰਦਰ ਸਿੰਘ, ਤਰਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਗੁਰਕਿਰਤ ਸਿੰਘ, ਬਲਦੇਵ ਸਿੰਘ, ਗੁਰਦੇਵ ਸਿੰਘ, ਅਰਸ਼ਦੀਪ ਸਿੰਘ, ਗੁਰਪ੍ਰੀਤ ਸਿੰਘ ਪਿਰੋਜ, ਪਲਵਿੰਦਰ ਸਿੰਘ, ਅਰਵਿੰਦਰ ਸਿੰਘ ਮੁੱਖ ਰੂਪ ਵਿੱਚ ਹਾਜ਼ਰ ਸਨ। ਆਈਆਂ ਸੰਗਤਾਂ ਦਾ ਕਲਤੂਰਾ ਸਿੱਖ ਵਲੋਂ ਧੰਨਵਾਦ ਕੀਤਾ ਗਿਆ।


Vandana

Content Editor

Related News