OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ

01/06/2024 6:48:50 PM

ਨਵੀਂ ਦਿੱਲੀ : ਉਡਾਣ ਦੌਰਾਨ ਵਾਪਰੀ ਹੈਰਾਨੀਜਨਕ ਘਟਨਾ ਤੋਂ ਬਾਅਦ ਅਲਾਸਕਾ ਏਅਰਲਾਈਨਜ਼ ਦੇ ਬੋਇੰਗ 737 ਮੈਕਸ 9 ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਦਰਅਸਲ, ਟੇਕਆਫ ਦੇ ਕੁਝ ਹੀ ਮਿੰਟਾਂ ਬਾਅਦ ਬੋਇੰਗ 737-9 ਮੈਕਸ ਜਹਾਜ਼ ਦਾ ਇੱਕ ਦਰਵਾਜ਼ਾ ਹਵਾ ਵਿੱਚ ਖੁੱਲ੍ਹ ਗਿਆ, ਜਿਸ ਕਾਰਨ ਐਮਰਜੈਂਸੀ ਲੈਂਡਿੰਗ ਕਰਨੀ ਪਈ। 

ਇਹ ਵੀ ਪੜ੍ਹੋ - OMG! 3 ਲੋਕਾਂ ਨੇ ਮਿਲ ਕੇ ਖੋਲ੍ਹੀ SBI ਬੈਂਕ ਦੀ ਫਰਜ਼ੀ ਬ੍ਰਾਂਚ, ਫਿਰ ਇੰਝ ਹੋਇਆ ਪਰਦਾਫਾਸ਼

ਦੱਸ ਦੇਈਏ ਕਿ ਇਸ ਘਟਨਾ ਦੀ ਸਾਰੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਹਾਜ਼ 'ਚ ਯਾਤਰਾ ਕਰ ਰਹੇ ਯਾਤਰੀਆਂ ਦੁਆਰਾ ਕੈਪਚਰ ਕੀਤੇ ਗਏ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਵਿਚਕਾਰਲੇ ਕੈਬਿਨ ਦਾ ਦਰਵਾਜ਼ਾ ਅਚਾਨਕ ਖ਼ੁੱਲ੍ਹ ਕੇ ਜਹਾਜ਼ ਤੋਂ ਪੂਰੀ ਤਰ੍ਹਾਂ ਵੱਖ ਹੋ ਗਿਆ। 

ਇਹ ਵੀ ਪੜ੍ਹੋ - Petrol-Diesel Price: ਕੀ ਤੁਹਾਡੇ ਸ਼ਹਿਰ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ!  ਜਾਣੋ ਅੱਜ ਦਾ ਰੇਟ

ਪਤਾ ਲੱਗਾ ਹੈ ਕਿ ਇਹ ਜਹਾਜ਼ ਪੋਰਟਲੈਂਡ ਤੋਂ ਓਨਟਾਰੀਓ, ਕੈਲੀਫੋਰਨੀਆ ਜਾ ਰਿਹਾ ਸੀ। ਇਹ ਘਟਨਾ ਜਹਾਜ਼ ਦੇ ਉਡਾਣ ਭਰਨ ਤੋਂ ਤੁਰੰਤ ਬਾਅਦ ਵਾਪਰ ਗਈ। ਇਸ ਜਹਾਜ਼ 'ਚ 171 ਲੋਕ ਅਤੇ ਚਾਲਕ ਦਲ ਦੇ 6 ਮੈਂਬਰ ਸਵਾਰ ਸਨ, ਜੋ ਸੁਰੱਖਿਅਤ ਹਨ। ਅਮਰੀਕੀ ਸੁਰੱਖਿਆ ਬੋਰਡ ਵਲੋਂ ਬੋਇੰਗ 737 ਮੈਕਸ 9 ਦੀ ਐਮਰਜੈਂਸੀ ਲੈਂਡਿੰਗ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾ ਰਿਹਾ ਹੈ ਕਿ ਹਾਦਸਾ ਕਿਵੇਂ ਵਾਪਰਿਆ। 

ਇਹ ਵੀ ਪੜ੍ਹੋ - UPI ਦਾ ਇਸਤੇਮਾਲ ਕਰਨ ਵਾਲਿਆਂ ਲਈ ਖ਼ਾਸ ਖ਼ਬਰ, ਨਿਯਮਾਂ 'ਚ ਕੀਤਾ ਗਿਆ ਇਹ ਬਦਲਾਅ

ਦਰਵਾਜ਼ਾ ਵੱਖ ਹੋਣ ਦਾ ਪਤਾ ਲੱਗਣ ਤੋਂ ਬਾਅਦ ਜਹਾਜ਼ ਨੂੰ ਪੋਰਟਲੈਂਡ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੁਰੱਖਿਅਤ ਉਤਾਰ ਦਿੱਤਾ ਗਿਆ। ਘਟਨਾ ਤੋਂ ਬਾਅਦ ਅਲਾਸਕਾ ਏਅਰਲਾਈਨਜ਼ ਨੇ ਟਵਿੱਟਰ 'ਤੇ ਲਿਖਿਆ, "ਅਸੀਂ ਘਟਨਾ ਦੀ ਜਾਂਚ ਕਰ ਰਹੇ ਹਾਂ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ ਕਿ ਕੀ ਅਤੇ ਕਿਵੇਂ ਹੋਇਆ।"

ਇਹ ਵੀ ਪੜ੍ਹੋ - ਨਵੇਂ ਸਾਲ 'ਤੇ ਗੈਸ ਸਿਲੰਡਰ ਸਸਤਾ, ਕਾਰ ਖਰੀਦਣੀ ਹੋਈ ਮਹਿੰਗੀ, ਜਾਣੋ ਹੋਰ ਕੀ-ਕੀ ਬਦਲਿਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur