ਇਟਲੀ ’ਚ ਵੀ ਲੱਗੀਆਂ ਦੁਸਹਿਰੇ ਦੇ ਤਿਉਹਾਰ ਦੀਆਂ ਰੌਣਕਾਂ

10/16/2021 5:27:34 PM

ਮਿਲਾਨ/ਇਟਲੀ (ਸਾਬੀ ਚੀਨੀਆ)-ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਦੁਸਹਿਰੇ ਦਾ ਤਿਉਹਾਰ, ਜਿਸ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਸਦੇ ਭਾਰਤੀ ਭਾਈਚਾਰੇ ਵੱਲੋਂ ਵੀ ਧੂਮਧਾਮ ਨਾਲ ਮਨਾਇਆ ਗਿਆ। ਇਸੇ ਤਰ੍ਹਾਂ ਮਾਨਤੋਵਾ ਦੇ ਸ਼ਹਿਰ ਪੈਗੋਨਾਗਾ ਦੇ ਸ਼੍ਰੀ ਹਰੀ ਓਮ ਮੰਦਰ ਵਿਖੇ ਭਾਰੀ ਰੌਣਕਾਂ ਲੱਗੀਆਂ, ਜਿਥੇ ਵੱਡੀ ਗਿਣਤੀ ’ਚ ਲੋਕ ਇਸ ਤਿਉਹਾਰ ਨੂੰ ਮਨਾਉਣ ਲਈ ਸ਼ਾਮਿਲ ਹੋਏ। ਇਸ ਤਿਉਹਾਰ ਨੂੰ ਮਨਾਉਣ ਲਈ ਰਾਵਣ ਦਾ ਪੁਤਲਾ ਤਿਆਰ ਕੀਤਾ ਗਿਆ, ਜਿਸ ਦਾ ਦਹਿਨ ਕੀਤਾ ਗਿਆ।

ਇਸ ਮੌਕੇ ਕੈਨੇਡਾ ਤੋਂ ਪਹੁੰਚੇ ਭਜਨ ਗਾਇਕ ਸੁਖਵਿੰਦਰ ਗੋਸਲ ਨੇ ਮੰਦਰ ’ਚ ਮਾਤਾ ਰਾਣੀ ਦੀਆਂ ਭੇਟਾਂ ਦਾ ਗੁਣਗਾਨ ਕੀਤਾ। ਇਹ ਤਿਉਹਾਰ ਮਨਾਉਂਦੇ ਸਮੇਂ ਪ੍ਰਧਾਨ ਹਰਮੇਸ਼ ਲਾਲ ਅਤੇ ਪੰਡਿਤ ਪੁਨੀਤ ਸ਼ਰਮਾ ਨੇ ਕਿਹਾ ਕਿ ਦੁਸਹਿਰਾ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦੇ ਪ੍ਰੰਪਰਾਵਾਦੀ ਜਸ਼ਨ ਲਈ ਮਨਾਇਆ ਜਾਂਦਾ ਹੈ ਅਤੇ ਇਹ ਤਿਉਹਾਰ ਸਾਨੂੰ ਬੁਰਾਈ ਤੋਂ ਦੂਰ ਹੋ ਕੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਤਿਉਹਾਰ ਮਨਾਉਣ ਦਾ ਤਾਂ ਹੀ ਫਾਇਦਾ ਹੈ, ਜੇ ਹਰ ਇਕ ਵਿਅਕਤੀ ਆਪਣੇ ਅੰਦਰਲੇ ਰਾਵਣ ਨੂੰ ਮਾਰੇ ਅਤੇ ਹਰ ਪ੍ਰਕਾਰ ਦੀਆਂ ਬੁਰਾਈਆਂ ਨੂੰ ਛੱਡ ਕੇ ਆਪਸੀ ਸਦਭਾਵ ਅਤੇ ਭਾਈਚਾਰਕ ਪਿਆਰ ਨੂੰ ਬੜ੍ਹਾਵਾ ਦੇਵੇ।


 

Manoj

This news is Content Editor Manoj