ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੱਖਣੀ ਕੋਰੀਆ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਦੁਵੱਲੇ ਸਬੰਧਾਂ ''ਤੇ ਹੋਈ ਚਰਚਾ

Tuesday, Mar 05, 2024 - 02:32 PM (IST)

ਵਿਦੇਸ਼ ਮੰਤਰੀ ਜੈਸ਼ੰਕਰ ਨੇ ਦੱਖਣੀ ਕੋਰੀਆ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ, ਦੁਵੱਲੇ ਸਬੰਧਾਂ ''ਤੇ ਹੋਈ ਚਰਚਾ

ਸਿਓਲ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮੰਗਲਵਾਰ ਨੂੰ ਦੱਖਣੀ ਕੋਰੀਆ ਦੇ ਪ੍ਰਧਾਨ ਮੰਤਰੀ ਹਾਨ ਡਕ-ਸੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਦੁਵੱਲੇ ਸਬੰਧਾਂ ਨੂੰ ਹੋਰ ਵਧਾਉਣ ਦੇ ਤਰੀਕਿਆਂ 'ਤੇ ਚਰਚਾ ਕੀਤੀ। ਜੈਸ਼ੰਕਰ ਦੱਖਣੀ ਕੋਰੀਆ ਅਤੇ ਜਾਪਾਨ ਦੇ ਆਪਣੇ 4 ਦਿਨਾਂ ਦੌਰੇ ਦੇ ਪਹਿਲੇ ਪੜਾਅ 'ਤੇ ਇੱਥੇ ਆਏ ਹਨ। ਆਪਣੀ ਯਾਤਰਾ ਦੌਰਾਨ, ਉਹ ਆਪਣੇ ਦੱਖਣੀ ਕੋਰੀਆਈ ਹਮਰੁਤਬਾ ਚੋ ਤਾਏ-ਯੂਲ ਨਾਲ 10ਵੇਂ ਭਾਰਤ-ਦੱਖਣੀ ਕੋਰੀਆ ਸੰਯੁਕਤ ਕਮਿਸ਼ਨ (ਜੇ.ਸੀ.ਐੱਮ.) ਦੀ ਮੀਟਿੰਗ ਦੀ ਸਹਿ-ਪ੍ਰਧਾਨਗੀ ਕਰਨਗੇ। ਜੈਸ਼ੰਕਰ ਨੇ ਐਕਸ 'ਤੇ ਪੋਸਟ ਕੀਤੀ, 'ਸਿਓਲ ਵਿਚ ਅੱਜ ਦੱਖਣੀ ਕੋਰੀਆ ਦੇ ਪ੍ਰਧਾਨ ਮੰਤਰੀ ਹਾਨ ਡਕ-ਸੂ ਨਾਲ ਮੁਲਾਕਾਤ ਕਰਕੇ ਮਾਣ ਮਹਿਸੂਸ ਕਰ ਰਿਹਾ ਹੈ। ਭਾਰਤ-ਦੱਖਣੀ ਕੋਰੀਆ ਸਬੰਧਾਂ ਪ੍ਰਤੀ ਉਨ੍ਹਾਂ ਦੀ ਸਕਾਰਾਤਮਕ ਭਾਵਨਾ ਦੀ ਸ਼ਲਾਘਾ ਕਰਦਾ ਹਾਂ ਅਤੇ ਭਲਕੇ ਹੋਣ ਵਾਲੀ ਸੰਯੁਕਤ ਕਮਿਸ਼ਨ ਦੀ 10ਵੀਂ ਮੀਟਿੰਗ ਤੋਂ ਪਹਿਲਾਂ ਉਨ੍ਹਾਂ ਦੇ ਮਾਰਗਦਰਸ਼ਨ ਦੇ ਮਹੱਤਤ ਨੂੰ ਸਵੀਕਾਰ ਕਰਦਾ ਹਾਂ।'

ਇਹ ਵੀ ਪੜ੍ਹੋ: ਨਿੱਕੀ ਹੈਲੀ ਨੇ ਟਰੰਪ ਨੂੰ ਦਿੱਤੀ ਮਾਤ, ਰਿਪਬਲਿਕਨ ਪ੍ਰਾਇਮਰੀ ਚੋਣ ਜਿੱਤਣ ਵਾਲੀ ਬਣੀ ਪਹਿਲੀ ਮਹਿਲਾ

PunjabKesari

ਜੈਸ਼ੰਕਰ ਦੀ ਇਲ ਫੇਰੀ ਤੋਂ ਪਹਿਲਾਂ, ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰਾਲਾ ਨੇ ਕਿਹਾ ਸੀ ਕਿ ਜੇ.ਸੀ.ਐੱਮ. ਵਿਚ ਦੁਵੱਲੇ ਸਹਿਯੋਗ ਦੇ ਸਮੂਚੇ ਦਾਇਰੇ ਦੀ ਇੱਕ ਵਿਆਪਕ ਸਮੀਖਿਆ ਅਤੇ ਇਸ ਨੂੰ ਹੋਰ ਮਜ਼ਬੂਤ ​​ਕਰਨ ਦੇ ਮੌਕਿਆਂ ਦੀ ਖੋਜ ਕਰਨ ਦੀ ਸੰਭਾਵਨਾ ਹੈ। ਮੰਤਰਾਲਾ ਨੇ ਕਿਹਾ ਸੀ ਕਿ ਜੇ.ਸੀ.ਐੱਮ. ਦੋਵਾਂ ਧਿਰਾਂ ਨੂੰ ਆਪਸੀ ਹਿੱਤਾਂ ਦੇ ਦੁਵੱਲੇ ਅਤੇ ਗਲੋਬਲ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦਾ ਮੌਕਾ ਵੀ ਪ੍ਰਦਾਨ ਕਰੇਗਾ। ਦੱਖਣੀ ਕੋਰੀਆ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਪਹਿਲਾਂ ਜੈਸ਼ੰਕਰ ਨੇ ਉੱਥੋਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਚਾਂਗ ਹੋ-ਜਿਨ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਆਪਸੀ ਹਿੱਤਾਂ ਦੇ ਮੁੱਦਿਆਂ ਅਤੇ ਸਮਕਾਲੀ ਖੇਤਰੀ ਅਤੇ ਵਿਸ਼ਵ ਮੁੱਦਿਆਂ 'ਤੇ ਸਾਰਥਕ ਗੱਲਬਾਤ ਕੀਤੀ। ਉਨ੍ਹਾਂ ਨੇ 'ਐਕਸ' 'ਤੇ ਲਿਖਿਆ, 'ਮੇਰੀ ਦੱਖਣੀ ਕੋਰੀਆ ਦੀ ਯਾਤਰਾ ਦੀ ਚੰਗੀ ਸ਼ੁਰੂਆਤ ਹੋਈ। ਅੱਜ ਸਿਓਲ ਵਿੱਚ ਰਾਸ਼ਟਰੀ ਸੁਰੱਖਿਆ ਨਿਰਦੇਸ਼ਕ ਚਾਂਗ ਹੋ-ਜਿਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਆਪਸੀ ਹਿੱਤਾਂ ਅਤੇ ਸਮਕਾਲੀ ਖੇਤਰੀ ਅਤੇ ਵਿਸ਼ਵ ਮੁੱਦਿਆਂ 'ਤੇ ਸਾਰਥਕ ਗੱਲਬਾਤ ਹੋਈ।'

ਇਹ ਵੀ ਪੜ੍ਹੋ: UNHRC 'ਚ ਭਾਰਤ ਨੇ ਪਾਕਿਸਤਾਨ 'ਤੇ ਬੋਲਿਆ ਸ਼ਬਦੀ ਹਮਲਾ , ਦੱਸਿਆ 'ਦੁਨੀਆ ਦੀ ਅੱਤਵਾਦ ਫੈਕਟਰੀ'

ਜੈਸ਼ੰਕਰ ਨੇ ਦੱਖਣੀ ਕੋਰੀਆ ਦੇ ਵਪਾਰ, ਉਦਯੋਗ ਅਤੇ ਊਰਜਾ ਮੰਤਰੀ ਏਨ ਦੁਕਜਿਊਨ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ, ''ਉਨ੍ਹਾਂ ਨਾਲ ਆਪਣੇ ਵਪਾਰਕ ਅਤੇ ਆਰਥਿਕ ਸਹਿਯੋਗ ਖਾਸ ਤੌਰ 'ਤੇ ਮੌਜੂਦਾ ਅਤੇ ਭਵਿੱਖੀ ਸਹਿਯੋਗ 'ਤੇ ਵਿਆਪਕ ਚਰਚਾ ਹੋਈ, ਜੋ ਭਾਰਤ-ਦੱਖਣੀ ਕੋਰੀਆ ਸਬੰਧਾਂ ਦੇ ਕੇਂਦਰ ਵਿਚ ਹੈ।'' ਉਨ੍ਹਾਂ ਨੇ ਦੱਖਣੀ ਕੋਰੀਆਈ ਥਿੰਕ ਟੈਂਕ ਦੇ ਪ੍ਰਤੀਨਿਧੀਆਂ ਨਾਲ ਵੀ ਦਿਲਚਸਪ ਗੱਲਬਾਤ ਕੀਤੀ। ਟੈਂਕ ਜੈਸ਼ੰਕਰ ਨੇ ਕਿਹਾ, 'ਸਾਡੇ ਦੋਵਾਂ ਦੇਸ਼ਾਂ ਦੇ ਆਪਸੀ ਹਿੱਤ ਵਧਣ ਦੇ ਨਾਲ ਸਾਡਾ ਵਿਚਾਰ-ਵਟਾਂਦਰਾ ਅਤੇ ਗੱਲਬਾਤ ਵਧੇਗੀ।' ਇਸ ਦੌਰੇ ਦੌਰਾਨ ਵਿਦੇਸ਼ ਮੰਤਰੀ ਦੇ ਭਾਰਤੀ ਭਾਈਚਾਰੇ ਨਾਲ ਵੀ ਮੁਲਾਕਾਤ ਦੀ ਸੰਭਾਵਨਾ ਹੈ। ਭਾਰਤ ਅਤੇ ਦੱਖਣੀ ਕੋਰੀਆ ਦਰਮਿਆਨ ਵਿਸ਼ੇਸ਼ ਰਣਨੀਤਕ ਭਾਈਵਾਲੀ ਦਾ ਵਿਸਤਾਰ ਸਹਿਯੋਗ ਦੇ ਵਿਭਿੰਨ ਖੇਤਰਾਂ ਵਿਚ ਹੋਇਆ ਹੈ, ਜਿਸ ਵਿਚ ਵਪਾਰ, ਨਿਵੇਸ਼, ਰੱਖਿਆ, ਸਿੱਖਿਆ, ਵਿਗਿਆਨ ਅਤੇ ਤਕਨਾਲੋਜੀ ਅਤੇ ਸੱਭਿਆਚਾਰ ਸ਼ਾਮਲ ਹਨ।

ਇਹ ਵੀ ਪੜ੍ਹੋ: ਵੱਡਾ ਹਾਦਸਾ: ਟਰਾਲੇ ਨੇ ਵੈਨ ਨੂੰ ਮਾਰੀ ਟੱਕਰ, ਮਚੇ ਅੱਗ ਦੇ ਭਾਂਬੜ, 9 ਲੋਕਾਂ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News