ਭਾਰਤ-ਕੈਨੇਡਾ ਰਿਸ਼ਤੇ ਸੁਧਰਨ ਦੀ ਆਸ, ਜੈਸ਼ੰਕਰ ਨੇ ਕੈਨੇਡੀਅਨ FM ਅਨੀਤਾ ਆਨੰਦ ਨਾਲ ਕੀਤੀ ਗੱਲਬਾਤ
Monday, May 26, 2025 - 10:07 AM (IST)

ਨਵੀਂ ਦਿੱਲੀ/ਟੋਰਾਂਟੋ (ਏਐਨਆਈ): ਮਾਰਕ ਕਾਰਨੀ ਦੇ ਕੈਨੇਡਾ ਦਾ ਪ੍ਰਧਾਨ ਮੰਤਰੀ ਬਣਦੇ ਹੀ ਭਾਰਤ ਅਤੇ ਕੈਨੇਡਾ ਵਿਚ ਰਿਸ਼ਤੇ ਸੁਧਰਨ ਦੀ ਆਸ ਜਾਗੀ ਹੈ। ਹਾਲ ਹੀ ਵਿਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਆਪਣੇ ਕੈਨੇਡੀਅਨ ਹਮਰੁਤਬਾ ਅਨੀਤਾ ਆਨੰਦ ਨਾਲ ਭਾਰਤ-ਕੈਨੇਡਾ ਸਬੰਧਾਂ ਨੂੰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਬਾਰੇ ਗੱਲ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਇੱਕ ਲਾਭਕਾਰੀ ਕਾਰਜਕਾਲ ਲਈ ਆਪਣੀ ਉਮੀਦ ਪ੍ਰਗਟ ਕੀਤੀ।
ਐਤਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਵਿਦੇਸ਼ ਮੰਤਰੀ ਨੇ ਕਿਹਾ,"ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨਾਲ ਟੈਲੀਕਾਨ ਦੀ ਸ਼ਲਾਘਾ ਕਰਦਾ ਹਾਂ। ਭਾਰਤ-ਕੈਨੇਡਾ ਸਬੰਧਾਂ ਦੀਆਂ ਸੰਭਾਵਨਾਵਾਂ 'ਤੇ ਚਰਚਾ ਕੀਤੀ। ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ।"
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਮੁੜ ਗੋਲੀਬਾਰੀ, ਦਰਜਨਾਂ ਲੋਕ ਜ਼ਖਮੀ
ਦੂਜੇ ਪਾਸੇ ਵਿਦੇਸ਼ ਮੰਤਰੀ ਦੇ ਕੈਨੇਡੀਅਨ ਹਮਰੁਤਬਾ ਅਨੀਤਾ ਆਨੰਦ, ਜਿਨ੍ਹਾਂ ਨੂੰ ਹਾਲ ਹੀ ਵਿੱਚ ਇਸ ਅਹੁਦੇ ਲਈ ਚੁਣਿਆ ਗਿਆ, ਨੇ ਭਾਰਤ-ਕੈਨੇਡਾ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਚਰਚਾ ਲਈ ਜੈਸ਼ੰਕਰ ਪ੍ਰਤੀ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਹ ਇਕੱਠੇ ਕੰਮ ਕਰਨਾ ਜਾਰੀ ਰੱਖਣ ਦੀ ਉਮੀਦ ਕਰ ਰਹੀ ਹੈ। ਆਨੰਦ ਨੇ X 'ਤੇ ਕਿਹਾ,"ਕੈਨੇਡਾ-ਭਾਰਤ ਸਬੰਧਾਂ ਨੂੰ ਮਜ਼ਬੂਤ ਕਰਨ, ਸਾਡੇ ਆਰਥਿਕ ਸਹਿਯੋਗ ਨੂੰ ਡੂੰਘਾ ਕਰਨ ਅਤੇ ਸਾਂਝੀਆਂ ਤਰਜੀਹਾਂ ਨੂੰ ਅੱਗੇ ਵਧਾਉਣ 'ਤੇ ਅੱਜ ਦੀ ਉਤਪਾਦਕ ਚਰਚਾ ਲਈ ਮੰਤਰੀ ਐਸ ਜੈਸ਼ੰਕਰ ਦਾ ਧੰਨਵਾਦ। ਮੈਂ ਇਕੱਠੇ ਆਪਣੇ ਕੰਮ ਨੂੰ ਜਾਰੀ ਰੱਖਣ ਦੀ ਉਮੀਦ ਕਰਦੀ ਹਾਂ।"
ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ NIA ਨਾਮਜ਼ਦ ਅੱਤਵਾਦੀ ਹਰਦੀਪ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਦਾ ਹੱਥ ਹੋਣ ਦਾ ਦਾਅਵਾ ਕਰਨ ਤੋਂ ਬਾਅਦ ਭਾਰਤ ਦੇ ਕੈਨੇਡਾ ਨਾਲ ਸਬੰਧ ਤਣਾਅਪੂਰਨ ਹੋ ਗਏ ਹਨ। ਭਾਰਤ ਸਰਕਾਰ ਵੱਲੋਂ ਇਸ ਦੋਸ਼ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ 14 ਮਈ ਨੂੰ ਵਿਦੇਸ਼ ਮੰਤਰੀ ਜੈਸ਼ੰਕਰ ਨੇ ਆਨੰਦ ਨੂੰ ਕੈਨੇਡਾ ਦੇ ਵਿਦੇਸ਼ ਮੰਤਰੀ ਵਜੋਂ ਨਿਯੁਕਤੀ 'ਤੇ ਵਧਾਈ ਦਿੱਤੀ। 13 ਮਈ ਨੂੰ ਨਵੇਂ ਚੁਣੇ ਗਏ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ 38 ਮੈਂਬਰੀ ਕੈਬਨਿਟ ਦਾ ਐਲਾਨ ਕੀਤਾ ਸੀ, ਜਿਸ ਵਿੱਚ 28 ਮੰਤਰੀ ਅਤੇ 10 ਵਿਦੇਸ਼ ਸਕੱਤਰ ਸ਼ਾਮਲ ਸਨ। ਬੀਤੇ ਦਿਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਾਮਾਗਾਟਾਮਾਰੂ ਘਟਨਾ 'ਤੇ ਟਿੱਪਣੀ ਵੀ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।