ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, ਤੀਬਰਤਾ ਰਹੀ 5.5

02/11/2018 2:44:11 PM

ਪੇਰੂ— ਪੇਰੂ ਦੇ ਪ੍ਰਸ਼ਾਂਤ ਤਟ 'ਤੇ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਦੀ ਰਾਤ ਨੂੰ ਭੂਚਾਲ ਆਇਆ।ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.5 ਮਾਪੀ ਗਈ ਹੈ ਅਤੇ ਇਸ 'ਚ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ ਹੈ। ਇਸ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। 
ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ 14 ਜਨਵਰੀ 2018 ਨੂੰ ਇੱਥੇ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ ਅਤੇ ਇਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਹੋਰ 60 ਲੋਕ ਜ਼ਖਮੀ ਹੋ ਗਏ ਸਨ। ਉਸ ਸਮੇਂ 7.3 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਕਾਰਨ ਇਮਾਰਤਾਂ ਵੀ ਢਹਿ ਗਈਆਂ ਸਨ ਅਤੇ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੀ।