ਇੰਡੋਨੇਸ਼ੀਆ ''ਚ ਲੱਗੇ ਭੂਚਾਲ ਦੇ ਝਟਕੇ

Tuesday, Jan 22, 2019 - 11:53 AM (IST)

ਇੰਡੋਨੇਸ਼ੀਆ ''ਚ ਲੱਗੇ ਭੂਚਾਲ ਦੇ ਝਟਕੇ

ਜਕਾਰਤਾ(ਏਜੰਸੀ)— ਇੰਡੋਨੇਸ਼ੀਆ ਦੇ ਬੋਗੋਰਵਾਤੂ ਟਾਪੂ ਤੋਂ 65 ਕਿਲੋਮੀਟਰ ਦੱਖਣੀ-ਪੱਛਮ 'ਚ ਮੰਗਲਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਮੌਸਮ ਅਧਿਕਾਰੀਆਂ ਨੇ ਦੱਸਿਆ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.0 ਮਾਪੀ ਗਈ। ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਭੂਚਾਲ ਦੀ ਤੀਬਰਤਾ 6.7  ਦੱਸੀ ਸੀ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 16.8 ਕਿਲੋਮੀਟਰ ਹੇਠਾਂ ਰਿਹਾ। ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ। 

ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ ਪ੍ਰਸ਼ਾਂਤ ਮਹਾਸਾਗਰ ਦੇ 'ਰਿੰਗ ਆਫ ਫਾਇਰ' ਖੇਤਰ ਦਾ ਹਿੱਸਾ ਹੈ ਜਿੱਥੇ ਤਕਨਾਲੋਜੀ ਪਲੇਟਾਂ ਕਾਫੀ ਕਿਰਿਆਿਸ਼ੀਲ ਰਹਿੰਦੀਆਂ ਹਨ ਅਤੇ ਆਮ ਤੌਰ 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ। ਤੁਹਾਨੂੰ ਦੱਸ ਦਈਏ ਕਿ ਦਸੰਬਰ ਮਹੀਨੇ ਭੂਚਾਲ ਅਤੇ ਸੁਨਾਮੀ ਕਾਰਨ ਦੇਸ਼ ਪਹਿਲਾਂ ਹੀ ਵੱਡੀ ਮਾਰ ਝੱਲ ਰਿਹਾ ਹੈ। ਅਜਿਹੇ 'ਚ ਇਕ ਵਾਰ ਫਿਰ ਭੂਚਾਲ ਆਉਣ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ।


Related News