ਈਰਾਨ ''ਚ 4.2 ਦੀ ਤੀਬਰਤਾ ਵਾਲਾ ਭੂਚਾਲ, 1 ਦੀ ਮੌਤ

12/27/2017 2:28:00 PM

ਤੇਹਰਾਨ (ਵਾਰਤਾ)— ਈਰਾਨ ਦੀ ਰਾਜਧਾਨੀ ਤੇਹਰਾਨ ਨੇੜੇ ਬੁੱਧਵਾਰ ਸਵੇਰੇ ਭੂਚਾਲ ਦੇ ਝਟਕੇ ਲੱਗੇ। ਇਸ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟ ਤੋਂ ਘੱਟ 57 ਲੋਕ ਜ਼ਖਮੀ ਹੋ ਗਏ। ਉੱਥੋਂ ਦੀ ਬੁਲਾਰਾ ਇਰਨਾ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.2 ਮਾਪੀ ਗਈ। ਭੂਚਾਲ ਦਾ ਕੇਂਦਰ ਤੇਹਰਾਨ ਤੋਂ 50 ਕਿਲੋਮੀਟਰ ਦੂਰ ਪੱਛਮ ਵਿਚ ਰਿਹਾ। ਭੂਚਾਲ ਦਾ ਝਟਕਾ ਮਹਿਸੂਸ ਹੋਣ ਮਗਰੋਂ ਘਰਾਂ ਵਿਚੋਂ ਬਾਹਰ ਨਿਕਲਣ ਦੀ ਭੱਜਦੜ ਵਿਚ 57 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਦਾ ਮੁੱਢਲਾ ਇਲਾਜ ਕਰਨ ਮਗਰੋਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।


Related News