ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਗੁਆਂਢੀ ਦੇਸ਼ ਦੀ ਧਰਤੀ, ਦਹਿਸ਼ਤ ਮਾਰੇ ਘਰਾਂ ''ਚੋਂ ਬਾਹਰ ਭੱਜੇ ਲੋਕ

Thursday, Mar 05, 2026 - 07:41 AM (IST)

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਗੁਆਂਢੀ ਦੇਸ਼ ਦੀ ਧਰਤੀ, ਦਹਿਸ਼ਤ ਮਾਰੇ ਘਰਾਂ ''ਚੋਂ ਬਾਹਰ ਭੱਜੇ ਲੋਕ

ਇਸਲਾਮਾਬਾਦ/ਨਵੀਂ ਦਿੱਲੀ : ਪਾਕਿਸਤਾਨ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ, ਜਿਸ ਕਾਰਨ ਲੋਕਾਂ ਵਿੱਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (NCS) ਅਨੁਸਾਰ ਬੁੱਧਵਾਰ ਦੇਰ ਰਾਤ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.3 ਮਾਪੀ ਗਈ ਹੈ। NCS ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਭੂਚਾਲ ਭਾਰਤੀ ਸਮੇਂ ਅਨੁਸਾਰ ਰਾਤ 10:52:15 ਵਜੇ ਆਇਆ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਇਸ ਦਾ ਸਥਾਨ 28.85 ਉੱਤਰੀ ਅਕਸ਼ਾਂਸ਼ ਅਤੇ 67.15 ਪੂਰਬੀ ਲੰਬਕਾਰ ਦੱਸਿਆ ਗਿਆ ਹੈ।

ਇਹ ਵੀ ਪੜ੍ਹੋ - ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ ਦਾ ਕਰਨਾ ਪਵੇਗਾ ਸਾਹਮਣਾ!

ਕਿਉਂ ਵਾਰ-ਵਾਰ ਕੰਬਦਾ ਹੈ ਪਾਕਿਸਤਾਨ?
ਮਾਹਰਾਂ ਅਨੁਸਾਰ ਪਾਕਿਸਤਾਨ ਭੂਗੋਲਿਕ ਤੌਰ 'ਤੇ ਉਸ ਖੇਤਰ ਵਿੱਚ ਸਥਿਤ ਹੈ ਜਿੱਥੇ ਇੰਡੀਅਨ ਅਤੇ ਯੂਰੇਸ਼ੀਅਨ ਟੈਕਟੋਨਿਕ ਪਲੇਟਾਂ ਆਪਸ ਵਿੱਚ ਟਕਰਾਉਂਦੀਆਂ ਹਨ। ਇਸ ਕਾਰਨ ਪਾਕਿਸਤਾਨ ਦੁਨੀਆ ਦੇ ਸਭ ਤੋਂ ਵੱਧ ਭੂਚਾਲ ਸੰਭਾਵਿਤ ਦੇਸ਼ਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਦੱਸ ਦੇਈਏ ਕਿ ਪਾਕਿਸਤਾਨ ਵਿਚ ਭੂਚਾਲ ਆਉਣ 'ਤੇ ਕਈ ਇਲਾਕੇ ਅਜਿਹੇ ਹਨ, ਜਿਨ੍ਹਾਂ ਨੂੰ ਸਭ ਤੋਂ ਵੱਧ ਖ਼ਤਰਾ ਹੁੰਦਾ ਹੈ। ਉਨ੍ਹਾਂ ਵਿਚ ਬਲੋਚਿਸਤਾਨ, ਖੈਬਰ ਪਖਤੂਨਖਵਾ ਅਤੇ ਗਿਲਗਿਤ-ਬਾਲਟਿਸਤਾਨ ਮੁੱਖ ਹਨ। ਇਹ ਖੇਤਰ ਮੁੱਖ ਫਾਲਟ ਲਾਈਨਾਂ ਦੇ ਬਿਲਕੁਲ ਨੇੜੇ ਹਨ।

ਇਹ ਵੀ ਪੜ੍ਹੋ - ਜੇਕਰ ਤੁਹਾਡੇ ਬੱਚੇ ਵੀ ਖਾਂਦੇ ਨੇ ਕ੍ਰੀਮ ਰੋਲ ਤਾਂ ਸਾਵਧਾਨ! ਤਸਵੀਰਾਂ ਦੇਖ ਆਉਣਗੀਆਂ ਕਚੀਚੀਆਂ

ਇਸ ਤੋਂ ਇਲਾਵਾ ਪੰਜਾਬ ਅਤੇ ਸਿੰਧ ਇੰਡੀਅਨ ਪਲੇਟ ਦੇ ਉੱਤਰ-ਪੱਛਮੀ ਕਿਨਾਰੇ 'ਤੇ ਸਥਿਤ ਹੋਣ ਕਾਰਨ ਕਾਫੀ ਸੰਵੇਦਨਸ਼ੀਲ ਹਨ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ, ਪਰ ਝਟਕੇ ਮਹਿਸੂਸ ਹੁੰਦੇ ਹੀ ਲੋਕ ਆਪਣੇ ਬਚਾਅ ਲਈ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਖੁੱਲ੍ਹੀਆਂ ਥਾਵਾਂ ਵੱਲ ਭੱਜਦੇ ਦੇਖੇ ਗਏ।

ਇਹ ਵੀ ਪੜ੍ਹੋ - ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ ਜੋ ਕੀਤਾ ਸੁਣ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News