ਈਸਟਰ ਆਈਲੈਂਡ ''ਚ ਲੱਗੇ ਭੂਚਾਲ ਦੇ ਝਟਕੇ
Wednesday, Dec 19, 2018 - 10:13 AM (IST)
ਆਈਲੈਂਡ(ਏਜੰਸੀ)— ਈਸਟਰ ਆਈਲੈਂਡ 'ਚ ਬੁੱਧਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਮੌਸਮ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.2 ਮਾਪੀ ਗਈ ਹੈ।
ਫਿਲਹਾਲ ਹੁਣ ਤਕ ਭੂਚਾਲ ਕਾਰਨ ਕਿਸੇ ਦੇ ਜ਼ਖਮੀ ਹੋਣ ਜਾਂ ਕਿਸੇ ਪ੍ਰਕਾਰ ਦੇ ਜਾਨ-ਮਾਲ ਦੇ ਨੁਕਸਾਨ ਹੋਣ ਦੀ ਖਬਰ ਸਾਹਮਣੇ ਨਹੀਂ ਆਈ ਹੈ। ਉਂਝ ਲੋਕਾਂ 'ਚ ਕਾਫੀ ਡਰ ਦਾ ਮਾਹੌਲ ਹੈ ਅਤੇ ਖਤਰੇ ਦੇ ਨੇੜਲੇ ਇਲਾਕੇ ਵਾਲੇ ਲੋਕ ਘਰਾਂ 'ਚੋਂ ਨਿਕਲ ਕੇ ਸੜਕਾਂ 'ਤੇ ਆ ਗਏ। ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ 2 ਮਈ ਨੂੰ ਵੀ ਇੱਥੇ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਵੀ ਕਿਸੇ ਵੀ ਤਰ੍ਹਾਂ ਦਾ ਜਾਨੀ-ਮਾਲੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਸੀ।
