ਤੁਰਕੀ-ਈਰਾਨ ਸਰਹੱਦ ਨੇੜੇ ਭੂਚਾਲ ਕਾਰਨ 7 ਹਲਾਕ

02/23/2020 2:48:51 PM

ਅੰਕਾਰਾ- ਤੁਰਕੀ-ਈਰਾਨ ਦੇ ਸਰਹੱਦ 'ਤੇ ਐਤਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਕਾਰਨ ਤੁਰਕੀ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ ਹੋਰ ਪੰਜ ਲੋਕ ਜ਼ਖਮੀ ਹੋਏ ਹਨ। ਅਮਰੀਕੀ ਭੂ-ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.7 ਮਾਪੀ ਗਈ ਹੈ ਇਸ ਦਾ ਕੇਂਦਰ ਜ਼ਮੀਨ ਦੀ ਸਤ੍ਹਾ ਤੋਂ 10 ਕਿਲੋਮੀਟਰ ਦੀ ਗਹਿਰਾਈ 'ਤੇ ਮੌਜੂਦ ਸੀ।

ਸਥਾਨਕ ਨਿਊਜ਼ ਏਜੰਸੀ ਮੁਤਾਬਕ ਇਸ ਭੂਚਾਲ ਦਾ ਕੇਂਦਰ ਈਰਾਨ ਦੇ ਉੱਤਰ-ਪੱਛਮ ਵਿਚ ਸੀ, ਜਿਸ ਦੇ ਝਟਕੇ ਤੁਰਕੀ ਦੇ ਵੈਨ ਤੱਕ ਮਹਿਸੂਸ ਕੀਤੇ ਗਏ। ਤੁਰਕੀ ਦੇ ਗ੍ਰਹਿ ਮੰਤਰੀ ਸੁਲੇਮਾਨ ਸੋਲੂ ਨੇ ਕਿਹਾ ਕਿ ਇਸ ਦੌਰਾਨ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਤੇ ਕੁਝ ਲੋਕ ਮਲਬੇ ਵਿਚ ਫਸ ਗਏ। ਉਹਨਾਂ ਨੇ ਅੱਗੇ ਕਿਹਾ ਕਿ ਭੂਚਾਲ ਤੋਂ ਬਾਅਦ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਪੂਰਬੀ ਤੁਰਕੀ ਵਿਚ ਇਕ ਸ਼ਕਤੀਸ਼ਾਲੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਵਿਚ 41 ਲੋਕਾਂ ਦੀ ਮੌਤ ਹੋ ਗਈ ਸੀ ਤੇ 1600 ਹੋਰ ਜ਼ਖਮੀ ਹੋਏ ਸਨ। 

Baljit Singh

This news is Content Editor Baljit Singh