ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ ! 600 ਤੋਂ ਵੱਧ ਲੋਕਾਂ ਦੀ ਗਈ ਜਾਨ, ਸੈਂਕੜੇ ਘਰ ਹੋ ਗਏ ਢਹਿ-ਢੇਰੀ
Monday, Sep 01, 2025 - 02:13 PM (IST)

ਇੰਟਰਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਭਾਰਤ ਤੇ ਪਾਕਿਸਤਾਨ 'ਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ, ਉੱਥੇ ਹੀ ਬੀਤੀ ਰਾਤ ਅਫ਼ਗਾਨਿਸਤਾਨ 'ਚ ਆਏ 6.3 ਤੀਬਰਤਾ ਦੇ ਭੂਚਾਲ ਨੇ ਕਹਿਰ ਵਰ੍ਹਾਇਆ ਹੈ। ਐਤਵਾਰ-ਸੋਮਵਾਰ ਦੀ ਦਰਮਿਆਨੀ ਰਾਤ ਕਰੀਬ 12.47 ਵਜੇ ਆਏ ਇਸ ਭੂਚਾਲ ਕਾਰਨ ਹੁਣ ਤੱਕ 600 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ, ਜਦਕਿ 1500 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ।
ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੂਰਬੀ ਅਫਗਾਨਿਸਤਾਨ ਦੇ ਕੁਨਾਰ ਅਤੇ ਨੰਗਰਹਾਰ ਪ੍ਰਾਂਤਾਂ ਵਿੱਚ ਆਏ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 622 ਹੋ ਗਈ ਹੈ, ਜਦੋਂ ਕਿ 1,555 ਹੋਰ ਜ਼ਖਮੀ ਹੋਏ ਹਨ।
ਬਿਆਨ ਅਨੁਸਾਰ ਕੁਨਾਰ 'ਚ 610 ਲੋਕਾਂ ਦੀ ਮੌਤ ਹੋ ਗਈ ਹੈ ਤੇ 1,300 ਲੋਕ ਜ਼ਖਮੀ ਹੋਏ ਹਨ, ਜਦਕਿ ਨੰਗਰਹਾਰ 'ਚ 12 ਲੋਕ ਮਾਰੇ ਗਏ ਹਨ ਤੇ 255 ਹੋਰ ਜ਼ਖ਼ਮੀ ਹੋ ਗਏ ਹਨ। ਇਸ ਜ਼ਬਰਦਸਤ ਭੂਚਾਲ ਕਾਰਨ ਕਈ ਘਰ ਤਬਾਹ ਹੋ ਗਏ ਹਨ।
ਮੰਤਰਾਲੇ ਦੇ ਬੁਲਾਰੇ ਅਬਦੁਲ ਮਤੀਨ ਕਾਨੀ ਨੇ ਦੱਸਿਆ ਕਿ ਰਾਹਤ ਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ ਤੇ ਡਾਕਟਰੀ, ਆਵਾਜਾਈ, ਭੋਜਨ ਅਤੇ ਸਹਾਇਤਾ ਟੀਮਾਂ ਨੇ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਨੂੰ ਮਦਦ ਪਹੁੰਚਾਉਣ ਲਈ ਯਤਨ ਤੇਜ਼ ਕਰ ਦਿੱਤੇ ਹਨ।
ਜ਼ਿਕਰਯੋਗ ਹੈ ਕਿ 6.3 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ, ਜਿਸ ਤੋਂ ਬਾਅਦ ਇਕ ਤੋਂ ਬਾਅਦ ਇਕ 7 ਵਾਰ ਹੋਰ ਧਰਤੀ ਕੰਬ ਗਈ ਹੈ, ਜਿਸ ਕਾਰਨ ਸਥਿਤੀ ਨੂੰ ਸੰਭਾਲਣਾ ਔਖਾ ਹੁੰਦਾ ਜਾ ਰਿਹਾ ਹੈ ਤੇ ਰਾਹਤ ਤੇ ਬਚਾਅ ਕਾਰਜਾਂ 'ਚ ਵੀ ਵਿਘਨ ਪੈ ਰਿਹਾ ਹੈ। ਇਨ੍ਹਾਂ ਝਟਕਿਆਂ ਕਾਰਨ ਨੁਕਸਾਨ ਹੋਰ ਵਧਣ ਦਾ ਵੀ ਖ਼ਦਸ਼ਾ ਹੈ।
ਇਹ ਵੀ ਪੜ੍ਹੋ- ਟਰੰਪ ਨੂੰ ਇਕ ਹੋਰ ਝਟਕਾ ! ਅਦਾਲਤ ਨੇ ਡਿਪੋਰਟੇਸ਼ਨ ਦੇ ਫ਼ੈਸਲੇ 'ਤੇ ਲਾਈ ਰੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e