ਅੱਧੀ ਰਾਤੀਂ ਭੂਚਾਲ ਨਾਲ ਕੰਬ ਗਈ ਧਰਤੀ ! ਸੁੱਤੇ ਪਏ ਲੋਕਾਂ ਨੂੰ ਪੈ ਗਈਆਂ ਭਾਜੜਾਂ
Saturday, Oct 04, 2025 - 09:02 AM (IST)

ਇੰਟਰਨੈਸ਼ਨਲ ਡੈਸਕ- ਇਕ ਪਾਸੇ ਜਿੱਥੇ ਪਾਕਿਸਤਾਨ 'ਚ ਪ੍ਰਦਰਸ਼ਨਾਂ ਕਾਰਨ ਹਾਲਾਤ ਤਣਾਅਪੂਰਨ ਬਣੇ ਹੋਏ ਹਨ, ਉੱਥੇ ਹੀ ਇਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਧੀ ਰਾਤੀਂ ਭੂਚਾਲ ਕਾਰਨ ਧਰਤੀ ਕੰਬ ਗਈ ਤੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਛਾ ਗਿਆ।
ਨੈਸ਼ਨਲ ਸੈਂਟਰ ਫਾਰ ਸੀਸਮੋਲੌਜੀ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ-ਸ਼ਨੀਵਾਰ ਦੀ ਦਰਮਿਆਨੀ ਰਾਤ ਕਰੀਬ 2 ਵਜੇ ਆਏ ਇਸ ਭੂਚਾਲ ਦੀ ਤੀਬਰਤਾ 4.5 ਰਹੀ, ਜਦਕਿ ਇਸ ਦਾ ਕੇਂਦਰ ਧਰਤੀ ਤੋਂ 10 ਕਿੱਲੋਮੀਟਰ ਹੇਠਾਂ ਰਿਹਾ। ਹਾਲਾਂਕਿ ਗਨਿਮਤ ਰਹੀ ਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਇਹ ਵੀ ਪੜੋ- ''ਲੰਬੇ ਸਮੇਂ ਤੱਕ ਚੱਲਿਆ ਤਾਂ...!'', ਸ਼ਟਡਾਊਨ ਨੂੰ ਲੈ ਕੇ JD ਵੈਂਸ ਨੇ ਦਿੱਤੀ ਵੱਡੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e