ਸਵੇਰੇ-ਸਵੇਰੇ ਕੰਬ ਗਈ ਧਰਤੀ ! ਗੁਆਂਢੀ ਮੁਲਕ ''ਚ ਲੱਗੇ ਭੂਚਾਲ ਦੇ ਝਟਕੇ
Thursday, Dec 04, 2025 - 12:33 PM (IST)
ਇੰਟਰਨੈਸ਼ਨਲ ਡੈਸਕ- ਭਾਰਤ ਦੇ ਗੁਆਂਢੀ ਮੁਲਕ ਬੰਗਲਾਦੇਸ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਵੀਰਵਾਰ ਦੀ ਸਵੇਰ ਨੂੰ ਰਾਜਧਾਨੀ ਢਾਕਾ ਅਤੇ ਇਸ ਦੇ ਗੁਆਂਢੀ ਜ਼ਿਲ੍ਹਿਆਂ ਵਿੱਚ ਭੂਚਾਲ ਦੇ ਝਟਕਿਆਂ ਕਾਰਨ ਧਰਤੀ ਕੰਬ ਗਈ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ।

ਸਥਾਨਕ ਸਮੇਂ ਅਨੁਸਾਰ ਇਹ ਭੂਚਾਲ ਸਵੇਰੇ 6:14 ਵਜੇ ਆਇਆ। ਨੈਸ਼ਨਲ ਸੈਂਟਰ ਫ਼ਾਰ ਸੀਸਮੋਲੌਜੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਭੂਚਾਲ ਦਾ ਕੇਂਦਰ ਨਰਸਿੰਗਦੀ ਵਿੱਚ 30 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਭੂਚਾਲ ਦੀ ਘੱਟ ਡੂੰਘਾਈ ਕਾਰਨ ਢਾਕਾ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸਿਰਫ਼ ਹਲਕੇ ਝਟਕੇ ਹੀ ਮਹਿਸੂਸ ਕੀਤੇ ਗਏ। ਫਿਲਹਾਲ ਇਸ ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ।
