ਇੰਡੋਨੇਸ਼ੀਆ ਅਤੇ ਨਿਊਜ਼ੀਲੈਂਡ ''ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Thursday, Oct 26, 2023 - 01:34 PM (IST)
ਜਕਾਰਤਾ/ਵੈਲਿੰਗਟਨ (ਵਾਰਤਾ)- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਮਾਲੂਕੂ ਅਤੇ ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ 'ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੰਡੋਨੇਸ਼ੀਆ ਦੀ ਮੌਸਮ ਵਿਗਿਆਨ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਕਿਹਾ ਕਿ ਸਥਾਨਕ ਸਮੇਂ ਅਨੁਸਾਰ ਦੁਪਹਿਰ 12:44 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.1 ਮਾਪੀ ਗਈ। ਭੂਚਾਲ ਦਾ ਕੇਂਦਰ ਮਾਲੂਕੂ ਬਾਰਾਤ ਦਯਾ ਜ਼ਿਲ੍ਹੇ ਤੋਂ 176 ਕਿਲੋਮੀਟਰ ਉੱਤਰ-ਪੂਰਬ ਵਿੱਚ ਸਮੁੰਦਰੀ ਤਲ ਤੋਂ ਹੇਠਾਂ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਏਜੰਸੀ ਨੇ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ।
ਇਹ ਵੀ ਪੜ੍ਹੋ: ਕੈਨੇਡਾ 'ਚ ਇਮੀਗ੍ਰੇਸ਼ਨ ਧੋਖਾਧੜੀ ਲਈ ਭਾਰਤੀ ਵਿਅਕਤੀ ਨੂੰ 20,000 ਡਾਲਰ ਦਾ ਜੁਰਮਾਨਾ
ਉਥੇ ਹੀ ਨਿਊਜ਼ੀਲੈਂਡ ਦੇ ਕਰਮਾਡੇਕ ਟਾਪੂ 'ਚ ਆਏ ਭੂਚਾਲ ਸਬੰਧੀ ਯੂ.ਐੱਸ. ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ 0259 ਗ੍ਰੀਨਵਿਚ ਮੀਨ ਟਾਈਮ (ਜੀ.ਐੱਮ.ਟੀ.) 'ਤੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.4 ਮਾਪੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 38.7 ਕਿਲੋਮੀਟਰ ਦੀ ਡੂੰਘਾਈ 'ਤੇ ਸੀ।
ਇਹ ਵੀ ਪੜ੍ਹੋ: ਨੇਤਨਯਾਹੂ ਦੀ ਚਿਤਾਵਨੀ, ਗਾਜ਼ਾ 'ਚ ਜ਼ਮੀਨੀ ਹਮਲੇ ਜਲਦੀ, ਹਮਾਸ ਦੇ ਸਾਰੇ ਮੈਂਬਰਾਂ ਦੀ ਮੌਤ ਨੇੜੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8