ਜਾਪਾਨ ’ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ 10 ਤੋਂ ਵੱਧ ਲੋਕ ਜ਼ਖ਼ਮੀ, ਇੰਡੋਨੇਸ਼ੀਆ ਦੀ ਧਰਤੀ ਵੀ ਕੰਬੀ

Saturday, Jan 22, 2022 - 02:15 PM (IST)

ਜਾਪਾਨ ’ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ 10 ਤੋਂ ਵੱਧ ਲੋਕ ਜ਼ਖ਼ਮੀ, ਇੰਡੋਨੇਸ਼ੀਆ ਦੀ ਧਰਤੀ ਵੀ ਕੰਬੀ

ਟੋਕੀਓ (ਵਾਰਤਾ): ਦੱਖਣੀ-ਪੱਛਮੀ ਅਤੇ ਪੱਛਮੀ ਜਾਪਾਨ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 6.4 ਮਾਪੀ ਗਈ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ 10 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਮੀਡੀਆ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਕਰੀਬ 1.08 ਵਜੇ ਕਿਊਸ਼ੂ ਟਾਪੂ ਨੇੜੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।

ਇਹ ਵੀ ਪੜ੍ਹੋ: ਬਰੈਂਪਟਨ ’ਚ ਇਕ ਘਰ ’ਚ ਲੱਗੀ ਭਿਆਨਕ ਅੱਗ, 3 ਬੱਚਿਆਂ ਦੀ ਦਰਦਨਾਕ ਮੌਤ

 ਭੂਚਾਲ ਜ਼ਮੀਨ ਦੀ ਸਤਿਹ ਤੋਂ 40 ਕਿਲੋਮੀਟਰ ਦੀ ਡੂੰਘਾਈ ’ਤੇ ਸਥਿਤ ਸੀ। ਏਜੰਸੀ ਨੇ ਫਿਲਹਾਲ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ। ਕਿਯੋਡੋ ਸਮਾਚਾਰ ਏਜੰਸੀ ਨੇ ਕਿਹਾ ਕਿ ਮਿਆਜ਼ਾਕੀ, ਓਇਟਾ, ਕੋਚੀ ਅਤੇ ਕੁਮਾਮੋਟੋ ਦੇ ਸੂਬਿਆਂ ਵਿਚ ਭੂਚਾਲ ਦੇ 5 ਝਟਕੇ ਮਹਿਸੂਸ ਕੀਤੇ ਗਏ। ਮੀਡੀਆ ਮੁਤਾਬਕ ਓਇਟਾ ਸੂਬੇ ਵਿਚ ਘੱਟੋ-ਘੱਟ 6 ਲੋਕ ਮਾਮੂਲੀ ਜ਼ਖ਼ਮੀ ਹੋਏ ਹਨ। ਇਸ ਤੋਂ ਇਲਾਵਾ ਮਿਆਜੀਕੀ ਵਿਚ 4 ਲੋਕ ਜ਼ਖ਼ਮੀ ਹੋਏ ਹਨ। ਸਾਗਾ ਅਤੇ ਕੁਮਾਮੋਟੋ ਸੂਬੇ ਵਿਚ ਵੀ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਸਮਾਚਾਰ ਏਜੰਸੀ ਨੇ ਕਿਹਾ ਕਿ ਜ਼ਖ਼ਮੀਆਂਂ ਦੀ ਸਹੀ ਗਿਣਤੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜ੍ਹੋ: ਕੈਨੇਡਾ 'ਚ ਪੰਜਾਬੀ ਨੌਜਵਾਨ ਉਤਪੀੜਨ ਦੇ 6 ਮਾਮਲਿਆਂ 'ਚ ਦੋਸ਼ੀ ਕਰਾਰ, ਭਾਰਤ ਕੀਤਾ ਜਾ ਸਕਦੈ ਡਿਪੋਰਟ

ਉਥੇ ਹੀ ਮੱਧ ਇੰਡੋਨੇਸ਼ੀਆ ਦੇ ਉੱਤਰੀ ਸੁਲਾਵੇਸੀ ਸੂਬੇ ਵਿਚ ਵੀ ਸ਼ਨੀਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ। ਹਾਲਾਂਕਿ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ, ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਵਿਗਿਆਨ ਏਜੰਸੀ ਨੇ ਅੱਜ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਤਲੌਦ ਜ਼ਿਲ੍ਹੇ ਦੇ ਮੇਲੋਨਗੁਏਨ ਸ਼ਹਿਰ ਤੋਂ 39 ਕਿਲੋਮੀਟਰ ਦੱਖਣ-ਪੂਰਬ ਵਿਚ ਅਤੇ ਸਮੁੰਦਰੀ ਤਲ ਤੋਂ 12 ਕਿਲੋਮੀਟਰ ਦੀ ਡੂੰਘਾਈ ’ਤੇ ਸਥਿਤ ਸੀ।

ਇਹ ਵੀ ਪੜ੍ਹੋ: ਕੈਨੇਡਾ-ਅਮਰੀਕਾ ਦੀ ਸਰਹੱਦ ਪਾਰ ਕਰ ਰਹੇ ਭਾਰਤੀਆਂ ਦੀ ਮੌਤ ਦੀ ਮਨੁੱਖੀ ਤਸਕਰੀ ਦੇ ਐਂਗਲ ਤੋਂ ਜਾਂਚ ਜਾਰੀ

 


author

cherry

Content Editor

Related News