24 ਘੰਟਿਆਂ ''ਚ ਦੋ ਵਾਰ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਰੂਸ

01/01/2020 2:50:04 PM

ਮਾਸਕੋ— ਰੂਸ ਦੇ ਕਮਚਟਕਾ ਪ੍ਰਾਇਦੀਪ 'ਚ ਬੁੱਧਵਾਰ ਨੂੰ ਇਕ ਵਾਰ ਫਿਰ ਭੂਚਾਲ ਦੇ ਝਟਕੇ ਲੱਗੇ। ਭੂਚਾਲ ਦੀ ਤੀਬਰਤਾ 5.6 ਮਾਪੀ ਗਈ। ਜ਼ਿਕਰਯੋਗ ਹੈ ਕਿ ਇੱਥੇ 24 ਘੰਟਿਆਂ 'ਚ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇੱਥੇ 5.5 ਤੀਬਰਤਾ ਦਾ ਭੂਚਾਲ ਆਇਆ ਸੀ। ਇਸ ਕਾਰਨ ਸੁਨਾਮੀ ਆਉਣ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ।

ਮਨਿਸਟਰੀ ਡਾਟੇ ਮੁਤਾਬਕ ਭੂਚਾਲ ਕਾਰਨ ਕਿਸੇ ਤਰ੍ਹਾਂ ਦਾ ਨੁਕਸਾਨ ਨਹੀਂ ਹੋਇਆ। ਇਸ ਦਾ ਕੇਂਦਰ 1,81,000 ਜਨਸੰਖਿਆ ਵਾਲੇ ਸ਼ਹਿਰ ਪੈਟਰੋਪਾਵਲੋਵਸਕ ਕਮਚਾਟਸਕੀ ਤੋਂ 80 ਮੀਲ ਦੂਰ ਸੀ। ਇਸੇ ਕਾਰਨ ਇੱਥੇ ਨੁਕਸਾਨ ਹੋਣ ਤੋਂ ਬਚਾਅ ਰਿਹਾ। ਐਮਰਜੈਂਸੀ ਕਰੂ ਵਲੋਂ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਕਿ ਪਤਾ ਲੱਗ ਸਕੇ ਕਿ ਕਿਤੇ ਇਮਾਰਤਾਂ ਨੂੰ ਨੁਕਸਾਨ ਤਾਂ ਨਹੀਂ ਪੁੱਜਾ। ਉਂਝ ਅਜੇ ਤਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ।