ਅਫ਼ਗਾਨਿਸਤਾਨ ''ਚ ਫਿਰ ਹਿੱਲੀ ਧਰਤੀ, ਦੇਰ ਰਾਤ ਲੱਗੇ ਭੂਚਾਲ ਦੇ ਝਟਕੇ
Thursday, Mar 02, 2023 - 03:53 AM (IST)
ਇੰਟਰਨੈਸ਼ਨਲ ਡੈਸਕ: ਅਫ਼ਗਾਨਿਸਤਾਨ 'ਚ ਬੁੱਧ-ਵੀਰਵਾਰ ਦੀ ਅੱਧੀ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ 4.1 ਮਾਪੀ ਗਈ ਹੈ। ਫਿਲਹਾਲ ਇਸ ਦੌਰਾਨ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਸਾਹਮਣੇ ਨਹੀਂ ਆਈ।
ਇਹ ਖ਼ਬਰ ਵੀ ਪੜ੍ਹੋ - ਕਾਂਗਰਸ ਦਾ ਦਾਅਵਾ, ਸੱਤਾ 'ਚ ਆਏ ਤਾਂ 500 ਰੁਪਏ ਤੋਂ ਘੱਟ 'ਚ ਮਿਲੇਗਾ ਘਰੇਲੂ ਰਸੋਈ ਗੈਸ ਸਿਲੰਡਰ
ਕੌਮੀ ਭੂਚਾਲ ਵਿਗਿਆਨ ਕੇਂਦਰ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਕੇਂਦਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਵੀਰਵਾਰ ਤੜਕਸਾਰ 2.35 ਵਜੇ ਅਫ਼ਗਾਨਿਸਤਾਨ ਦੇ ਫੈਜ਼ਾਬਾਦ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ 4.1 ਮਾਪੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਪਤੀ-ਪਤਨੀ ਦੀ ਲੜਾਈ ਬਣੀ ਪਰਿਵਾਰ ਦੇ 7 ਜੀਆਂ ਦੀ ਮੌਤ ਦੀ ਵਜ੍ਹਾ
ਦੱਸ ਦੇਈਏ ਕਿ ਇਹ ਮਾਰਚ ਮਹੀਨੇ ਵਿਚ ਦੂਜਾ ਮੌਕਾ ਹੈ ਜਦ ਅਫ਼ਗਾਨਿਸਤਾਨ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ 1 ਮਾਰਚ ਨੂੰ ਵੀ ਅਫ਼ਗਾਨਿਸਤਾਨ ਦੇ ਫੈਜ਼ਾਬਾਦ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਦੀ ਤੀਬਰਤਾ 4.0 ਮਾਪੀ ਗਈ ਸੀ। ਇਸ ਤੋਂ ਪਹਿਲਾਂ 26 ਫ਼ਰਵਰੀ ਨੂੰ ਵੀ ਅਫ਼ਗਾਨਿਸਤਾਨ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।