ਚਿੱਲੀ ''ਚ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ
Sunday, Jan 24, 2021 - 09:11 PM (IST)
ਮਾਸਕੋ (ਭਾਸ਼ਾ) - ਚਿੱਲੀ ਦੇ ਦੱਖਣੀ ਸ਼ੇਟਲੈਂਡ ਟਾਪੂ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਜਿਸ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕਰ ਦਿੱਤੀ ਗਈ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 7 ਮਾਪੀ ਗਈ ਹੈ। ਅਮਰੀਕੀ ਭੂ ਸਰਵੇਖਣ ਦੇ ਡਾਟਾ ਮੁਤਾਬਕ ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਰਾਤ ਮਹਿਸੂਸ ਕੀਤੇ ਗਏ।
ਇਹ ਵੀ ਪੜ੍ਹੋ -ਅਮਰੀਕਾ : ਬਾਈਡੇਨ ਪ੍ਰਸ਼ਾਸਨ ਕਰੇਗਾ ਤਾਲਿਬਾਨ ਨਾਲ ਹੋਏ ਸ਼ਾਂਤੀ ਸਮਝੌਤੇ ਦੀ ਸਮੀਖਿਆ
ਇਸ ਦਾ ਕੇਂਦਰ ਦੱਖਣੀ ਸ਼ੇਟਲੈਂਡ ਟਾਪੂ ਨੇੜੇ 7.8 ਕਿਲੋਮੀਟਰ ਦੀ ਡੂੰਘਾਈ ਵਿਚ ਦਰਜ ਕੀਤਾ ਗਿਆ। ਫਿਲਹਾਲ ਕਿਸੇ ਜਾਨੀ-ਮਾਲੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ। ਚਿੱਲੀ ਨੇ ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਫੌਜੀ ਟਿਕਾਣਿਆਂ ਨੂੰ ਖਾਲੀ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਦੇ ਆਕਲੈਂਡ ਟਾਪੂ ਸਮੂਹ ਦੇ ਖੇਤਰ ਵਿਚ ਐਤਵਾਰ ਸਵੇਰੇ 05:47 ਵਜੇ 5.8 ਦੀ ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਅਮਰੀਕਾ ਦੇ ਭੂ-ਵਿਗਿਆਨਕ ਸਰਵੇਖਣ (ਯੂ.ਐੱਸ.ਜੀ.ਐੱਸ.) ਨੇ ਇਹ ਜਾਣਕਾਰੀ ਦਿੱਤੀ। ਜਾਣਕਾਰੀ ਮੁਤਾਬਕ ਭੂਚਾਲ ਦਾ ਕੇਂਦਰ 10.0 ਕਿਲੋਮੀਟਰ ਦੀ ਡੂੰਘਾਈ ਦੇ ਨਾਲ, ਸ਼ੁਰੂ ਵਿਚ 51.1834 ਡਿਗਰੀ ਦੱਖਣ ਵਿਥਕਾਰ ਅਤੇ 162.1096 ਡਿਗਰੀ ਪੂਰਬ ਲੰਬਾਈ ਉੱਤੇ ਨਿਰਧਾਰਤ ਕੀਤਾ ਗਿਆ ਸੀ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ -ਇਰਾਕ ’ਚ IS ਦੇ ਆਤਮਘਾਤੀ ਹਮਲੇ ’ਚ 11 ਲੋਕਾਂ ਦੀ ਮੌਤ ਤੇ 12 ਜ਼ਖਮੀ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।