ਇੰਡੋਨੇਸ਼ੀਆ ''ਚ ਲੱਗੇ ਭੂਚਾਲ ਦੇ ਝਟਕੇ

06/12/2017 9:54:28 PM

ਸਿੰਗਾਪੁਰ— ਇੰਡੋਨੇਸ਼ੀਆ ਦੇ ਜਾਵਾ ਦੀਪ 'ਤੇ ਸੋਮਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.3 ਮਾਪੀ ਗਈ ਹੈ। 
ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਜਾਵਾ ਦੀਪ ਤੋਂ 179 ਕਿਲੋਮੀਟਰ ਦੂਰ ਤੇ 10 ਕਿਲੋਮੀਟਰ ਦੀ ਗਹਿਰਾਈ 'ਤੇ ਸੀ। ਇਸ ਭੂਚਾਲ ਦੇ ਝਟਕੇ ਜਕਾਰਤਾ ਤੱਕ ਮਹਿਸੂਸ ਕੀਤੇ ਗਏ ਹਨ। ਅਜੇ ਇਸ ਭੂਚਾਲ ਦੇ ਬਾਅਦ ਸੁਨਾਮੀ ਦੀ ਚਿਤਾਵਨੀ ਨਹੀਂ ਦਿੱਤੀ ਗਈ ਹੈ। ਇਸ ਭੂਚਾਲ ਨਾਲ ਕਿਸੇ ਦੇ ਮਾਰੇ ਜਾਣ ਜਾਂ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।