ਇੰਡੋਨੇਸ਼ੀਆ 'ਚ ਭੂਚਾਲ ਕਾਰਨ 162 ਲੋਕਾਂ ਦੀ ਮੌਤ, ਸੈਂਕੜੇ ਜ਼ਖ਼ਮੀ, ਤਸਵੀਰਾਂ 'ਚ ਵੇਖੋ ਤਬਾਹੀ ਦਾ ਮੰਜ਼ਰ

11/22/2022 12:14:18 PM

ਸਿਆਨਜੂਰ (ਭਾਸ਼ਾ)- ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ਵਿਚ ਸੋਮਵਾਰ ਨੂੰ ਆਏ ਜ਼ਬਰਦਸਤ ਭੂਚਾਲ ਕਾਰਨ ਕਈ ਘਰ ਢਹਿ ਗਏ। ਭੂਚਾਲ ਨਾਲ ਸਬੰਧਤ ਘਟਨਾਵਾਂ ਕਾਰਨ ਦੇਸ਼ ਵਿੱਚ ਹੁਣ ਤੱਕ ਘੱਟੋ-ਘੱਟ 162 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਸੈਂਕੜੇ ਲੋਕ ਜ਼ਖ਼ਮੀ ਹੋਏ ਹਨ। ਭੂਚਾਲ ਨਾਲ ਦਰਜਨਾਂ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਅਤੇ ਕਈ ਲੋਕ ਆਪਣੀਆਂ ਜਾਨਾਂ ਬਚਾਉਣ ਲਈ ਸੜਕਾਂ ਅਤੇ ਗਲੀਆਂ ਵਿਚ ਭੱਜ ਰਹੇ ਲੋਕਾਂ ਵਿਚੋਂ ਕਈ ਜ਼ਖ਼ਮੀ ਅਤੇ ਖੂਨ ਨਾਲ ਲੱਥਪੱਥ ਦਿਖਾਈ ਦਿੱਤੇ। ਅਧਿਕਾਰੀ ਅਜੇ ਵੀ ਦੇਸ਼ ਦੇ ਦੂਰ-ਦੁਰਾਡੇ ਇਲਾਕਿਆਂ 'ਚ ਭੂਚਾਲ ਕਾਰਨ ਜ਼ਖ਼ਮੀ ਹੋਏ ਲੋਕਾਂ ਦੀ ਗਿਣਤੀ ਬਾਰੇ ਜਾਣਕਾਰੀ ਇਕੱਠੀ ਕਰ ਰਹੇ ਹਨ। ਜਾਵਾ ਦੇ ਗਵਰਨਰ ਰਿਦਵਾਨ ਕਾਮਿਲ ਨੇ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ 162 ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਹਨ।

ਇਹ ਵੀ ਪੜ੍ਹੋ: ਚੀਨ 'ਚ ਇਕ ਪਲਾਂਟ 'ਚ ਲੱਗੀ ਭਿਆਨਕ ਅੱਗ, 36 ਲੋਕਾਂ ਦੀ ਮੌਤ

ਉਨ੍ਹਾਂ ਕਿਹਾ ਕਿ ਭੂਚਾਲ ਦੇ ਸਮੇਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਜ਼ਿਆਦਾਤਰ ਬੱਚੇ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਇਸਲਾਮਿਕ ਸਕੂਲਾਂ ਵਿੱਚ ਸਿਖਲਾਈ ਲੈ ਰਹੇ ਸਨ। ਸਿਆਨਜੂਰ ਵਿੱਚ ਸਭ ਤੋਂ ਵੱਧ ਇਸਲਾਮਿਕ ਰਿਹਾਇਸ਼ੀ ਸਕੂਲ ਅਤੇ ਮਸਜਿਦਾਂ ਹਨ। ਕਾਮਿਲ ਨੇ ਕਿਹਾ, ''ਕਈ ਇਸਲਾਮਿਕ ਸਕੂਲਾਂ 'ਚ ਘਟਨਾਵਾਂ ਹੋਈਆਂ ਹਨ।'' ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ 5.4 ਤੀਬਰਤਾ ਵਾਲੇ ਭੂਚਾਲ ਦਾ ਕੇਂਦਰ ਪੱਛਮੀ ਜਾਵਾ ਸੂਬੇ ਦੇ ਸਿਆਨਜੂਰ ਖੇਤਰ 'ਚ 10 ਕਿਲੋਮੀਟਰ (6.2 ਮੀਲ) ਦੀ ਡੂੰਘਾਈ 'ਤੇ ਕੇਂਦਰਿਤ ਸੀ। ਇੰਡੋਨੇਸ਼ੀਆ ਦੀ ਮੌਸਮ ਵਿਗਿਆਨ ਅਤੇ ਜਲਵਾਯੂ ਵਿਗਿਆਨ ਅਤੇ ਭੂ-ਭੌਤਿਕ ਏਜੰਸੀ ਦੇ ਅਨੁਸਾਰ, ਭੂਚਾਲ ਤੋਂ ਬਾਅਦ 25 ਹੋਰ ਝਟਕੇ ਦਰਜ ਕੀਤੇ ਗਏ।

ਇਹ ਵੀ ਪੜ੍ਹੋ: ਖਾਣਾ ਪਹੁੰਚਾਉਣ ਲਈ ਸਿੰਗਾਪੁਰ ਤੋਂ ਅੰਟਾਰਕਟਿਕਾ ਪਹੁੰਚੀ ਫੂਡ ਡਿਲਿਵਰੀ ਗਰਲ, ਬਣਾਇਆ ਵਿਸ਼ਵ ਰਿਕਾਰਡ

cherry

This news is Content Editor cherry