ਭੂਚਾਲ ਦੇ ਝਟਕਿਆਂ ਨਾਲ ਕੰਬਿਆ ਆਸਟ੍ਰੇਲੀਆ ਦਾ 'ਮੈਲਬਰਨ' ਸ਼ਹਿਰ, ਕਈ ਇਮਾਰਤਾਂ ਨੂੰ ਭਾਰੀ ਨੁਕਸਾਨ
Wednesday, Sep 22, 2021 - 08:27 AM (IST)
ਆਸਟ੍ਰੇਲੀਆ : ਆਸਟ੍ਰੇਲੀਆ ਦੇ ਮੈਲਬਰਨ ਸ਼ਹਿਰ 'ਚ ਜ਼ਬਰਦਸਤ ਭੂਚਾਲ ਆਉਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਭੂਚਾਲ ਕਾਰਨ ਕਈ ਇਮਾਰਤਾਂ ਨੂੰ ਭਾਰੀ ਨੁਕਸਾਨ ਪੁੱਜਿਆ ਹੈ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.0 ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਨਵੇਂ ਮੁੱਖ ਮੰਤਰੀ ਨੇ 'ਆਪ' ਦੀਆਂ ਮੁਸ਼ਕਲਾਂ ਵਧਾਈਆਂ, ਬਦਲਣੀ ਪੈ ਸਕਦੀ ਹੈ ਰਣਨੀਤੀ
ਜਾਣਕਾਰੀ ਮਿਲੀ ਹੈ ਕਿ ਸਥਾਨਕ ਸਮੇਂ ਮੁਤਾਬਕ ਸਵੇਰੇ ਕਰੀਬ 6 ਵਜੇ ਭੂਚਾਲ ਨਾਲ ਆਸਟ੍ਰੇਲੀਆ ਦਾ ਇਹ ਦੂਜਾ ਸਭ ਤੋਂ ਵੱਡਾ ਸ਼ਹਿਰ ਕੰਬ ਗਿਆ। ਭੂਚਾਲ ਦਾ ਕੇਂਦਰ ਮੈਲਬਰਨ ਤੋਂ ਕਰੀਬ 200 ਕਿਲੋਮੀਟਰ ਉੱਤਰ-ਪੂਰਬ 'ਚ ਵਿਕਟੋਰੀਆ ਸੂਬੇ ਦੇ ਮੈਨਸਫੀਲਡ ਨੇੜੇ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ 'ਸ੍ਰੀ ਰਾਮ ਤੀਰਥ' ਵਿਖੇ ਹੋਏ ਨਤਮਸਤਕ
ਭੂਚਾਲ ਇੰਨਾ ਜ਼ਬਰਦਸਤ ਸੀ ਕਿ ਇਸ ਦੇ ਝਟਕੇ ਸੈਂਕੜੇ ਕਿਲੋਮੀਟਰ ਤੱਕ ਮਹਿਸੂਸ ਕੀਤੇ ਗਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ