ਨਿਊਜ਼ੀਲੈਂਡ ਵਿਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
Friday, Jun 21, 2019 - 03:39 PM (IST)

ਹਾਂਗਕਾਂਗ (ਏਜੰਸੀ)- ਨਿਊਜ਼ੀਲੈਂਡ ਦੇ ਐਲਐਸਪੇਰੇਂਸ ਰਾਕ ਤੋਂ 156 ਕਿਲੋਮੀਟਰ ਦੂਰ ਸ਼ੁੱਕਰਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.2 ਮਾਪੀ ਗਈ। ਅਮਰੀਕੀ ਭੂ-ਵਿਗਿਆਨੀ ਸਰਵੇਖਣ ਵਿਭਾਗ ਮੁਤਾਬਕ ਭੂਚਾਲ ਸ਼ੁੱਕਰਵਾਰ ਨੂੰ ਜੀ.ਐਮ.ਟੀ. ਸਮੇਂ ਅਨੁਸਾਰ 8-37 ਵਜੇ ਆਇਆ। ਭੂਚਾਲ ਦਾ ਕੇਂਦਰ ਜ਼ਮੀਨ ਦੀ ਸਤ੍ਹਾ ਤੋਂ 35.0 ਕਿਲੋਮੀਟਰ ਦੀ ਡੂੰਘਾਈ ਵਿਚ ਸੀ।
ਜਿਸ ਕਾਰਨ ਲੋਕ ਆਪਣੀ ਜਾਨ ਬਚਾਉਣ ਲਈ ਸੁਰੱਖਿਅਤ ਥਾਵਾਂ ਵੱਲ ਨੂੰ ਭੱਜ ਗਏ। ਭੂਚਾਲ ਦੀ ਤੀਬਰਤਾ ਬਾਰੇ ਅਮਰੀਕੀ ਜਿਓਲਾਜੀਕਲ ਸਰਵੇ ਵਲੋਂ ਇਹ ਜਾਣਕਾਰੀ ਮੀਡੀਆ ਨੂੰ ਦਿੱਤੀ ਗਈ। ਫਿਲਹਾਲ ਭੂਚਾਲ ਕਾਰਨ ਕਿਸੇ ਜਾਨੀ ਨੁਕਸਾਨ ਦੀ ਅਜੇ ਕੋਈ ਖਬਰ ਨਹੀਂ ਹੈ।