ਫਿਲੀਪੀਨਜ਼ ''ਚ ਕੰਬੀ ਧਰਤੀ: 7.8 ਦੀ ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, ਸੁਨਾਮੀ ਦੀ ਚਿਤਾਵਨੀ ਜਾਰੀ
Monday, Jun 08, 2026 - 07:10 AM (IST)
ਇੰਟਰਨੈਸ਼ਨਲ ਡੈਸਕ : ਫਿਲੀਪੀਨਜ਼ ਦੇ ਮਿੰਡਾਨਾਓ ਟਾਪੂ 'ਤੇ ਐਤਵਾਰ ਨੂੰ ਕੁਦਰਤ ਨੇ ਭਾਰੀ ਤਬਾਹੀ ਮਚਾਈ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ ਅਨੁਸਾਰ, ਰਿਕਟਰ ਪੈਮਾਨੇ 'ਤੇ 7.8 ਦੀ ਤੀਬਰਤਾ ਦਾ ਬਹੁਤ ਸ਼ਕਤੀਸ਼ਾਲੀ ਭੂਚਾਲ ਦਰਜ ਕੀਤਾ ਗਿਆ ਹੈ, ਜਿਸ ਕਾਰਨ ਕਈ ਇਮਾਰਤਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।
Massive 7.8 magnitude earthquake has struck the Philippines, one of the strongest earthquakes the region has experienced in recent years pic.twitter.com/gumMAMzleu
— Disaster Update (@DisasterUpdate2) June 8, 2026
10 ਕਿਲੋਮੀਟਰ ਦੀ ਡੂੰਘਾਈ 'ਤੇ ਸੀ ਕੇਂਦਰ
ਭੂਚਾਲ ਦਾ ਕੇਂਦਰ ਜ਼ਮੀਨ ਤੋਂ ਮਹਿਜ਼ 10 ਕਿਲੋਮੀਟਰ (6.2 ਮੀਲ) ਦੀ ਡੂੰਘਾਈ 'ਤੇ ਸੀ। ਕੇਂਦਰ ਦੀ ਘੱਟ ਡੂੰਘਾਈ ਹੋਣ ਕਾਰਨ ਭੂਚਾਲ ਦੇ ਝਟਕੇ ਬੇਹੱਦ ਵਿਨਾਸ਼ਕਾਰੀ ਮਹਿਸੂਸ ਕੀਤੇ ਗਏ ਹਨ। ਪ੍ਰਸ਼ਾਸਨ ਨੇ ਆਉਣ ਵਾਲੇ ਸਮੇਂ ਵਿੱਚ ਵੱਡੇ 'ਆਫਟਰਸ਼ੌਕਸ' (ਭੂਚਾਲ ਤੋਂ ਬਾਅਦ ਦੇ ਝਟਕੇ) ਆਉਣ ਦੀ ਵੀ ਸ਼ੰਕਾ ਜਤਾਈ ਹੈ।
ਸਮੁੰਦਰ 'ਚ ਉੱਠ ਸਕਦੀਆਂ ਹਨ ਖ਼ਤਰਨਾਕ ਲਹਿਰਾਂ
ਭੂਚਾਲ ਤੋਂ ਤੁਰੰਤ ਬਾਅਦ ਫਿਲੀਪੀਨਜ਼ ਅਤੇ ਇੰਡੋਨੇਸ਼ੀਆ ਦੇ ਕੁਝ ਹਿੱਸਿਆਂ ਵਿੱਚ ਸੁਨਾਮੀ ਦੀ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ। ਅਮਰੀਕੀ ਸੁਨਾਮੀ ਚੇਤਾਵਨੀ ਪ੍ਰਣਾਲੀ ਅਤੇ ਫਿਲੀਪੀਨਜ਼ ਦੇ 'PHIVOLCS' ਸੰਸਥਾਨ ਨੇ ਚੇਤਾਵਨੀ ਦਿੱਤੀ ਹੈ ਕਿ ਸਮੁੰਦਰ ਵਿੱਚ ਇੱਕ ਮੀਟਰ ਤੋਂ ਵੱਧ ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ। ਤੱਟਵਰਤੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਉੱਚੀਆਂ ਥਾਵਾਂ ਜਾਂ ਸੁਰੱਖਿਅਤ ਇਲਾਕਿਆਂ ਵੱਲ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ।
🇵🇭🇯🇵 Footage of a collapsed building in Gensan, Philippines, following the recent earthquake of about 8.0+
— Mario Nawfal (@MarioNawfal) June 8, 2026
In addition to that, tsunami warnings are being issued for the entire region
Source: GeoPolitics Watch (Telegram) / Writer: Oliver https://t.co/tH3iVUeBDM pic.twitter.com/ZKbtxpNHON
ਭੂਟਾਨ ਤੇ ਭਾਰਤ 'ਚ ਵੀ ਮਹਿਸੂਸ ਕੀਤੇ ਗਏ ਝਟਕੇ
ਇਸ ਤੋਂ ਪਹਿਲਾਂ ਐਤਵਾਰ ਦੇਰ ਰਾਤ ਭੂਟਾਨ ਵਿੱਚ ਵੀ 5.6 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਦੇ ਝਟਕੇ ਸਿੱਕਮ ਅਤੇ ਉੱਤਰੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਅਨੁਸਾਰ, ਭੂਟਾਨ ਦੇ ਪੁਨਾਖਾ ਨੇੜੇ ਰਾਤ 11:06 ਵਜੇ ਇਹ ਝਟਕੇ ਆਏ ਸਨ। ਹਾਲਾਂਕਿ, ਇਨ੍ਹਾਂ ਰਾਜਾਂ ਵਿੱਚ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਤੁਰੰਤ ਸੂਚਨਾ ਨਹੀਂ ਮਿਲੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
