ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ ''ਤੇ ਭੂਚਾਲ ਦੇ ਤੇਜ਼ ਝਟਕੇ

Tuesday, Oct 20, 2026 - 12:58 PM (IST)

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ ''ਤੇ ਭੂਚਾਲ ਦੇ ਤੇਜ਼ ਝਟਕੇ

ਪੋਰਟ ਵਿਲਾ (ਵਾਰਤਾ)- ਦੱਖਣੀ ਪ੍ਰਸ਼ਾਂਤ ਦੇ ਇੱਕ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਮੰਗਲਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.3 ਮਾਪੀ ਗਈ। ਅਮਰੀਕੀ ਭੂ-ਵਿਗਿਆਨਕ ਸਰਵੇਖਣ (ਯੂਐਸਜੀਐਸ) ਨੇ ਰਿਪੋਰਟ ਦਿੱਤੀ ਕਿ ਭੂਚਾਲ ਦਾ ਕੇਂਦਰ ਪੋਰਟ ਓਲੋਰੀ ਪਿੰਡ ਤੋਂ ਲਗਭਗ 200 ਕਿਲੋਮੀਟਰ ਉੱਤਰ-ਪੱਛਮ ਵਿੱਚ 10 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਪ੍ਰਸ਼ਾਂਤ ਸੁਨਾਮੀ ਚੇਤਾਵਨੀ ਕੇਂਦਰ (ਪੀਟੀਡਬਲਯੂਸੀ) ਦੇ ਅਨੁਸਾਰ ਭੂਚਾਲ ਤੋਂ ਬਾਅਦ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਹੈ।

ਪੜ੍ਹੋ ਇਹ ਅਹਿਮ ਖ਼ਬਰ-  ਅਮਰੀਕਾ 'ਚ ਪੰਜਾਬਣ ਸਣੇ 28 ਲੋਕਾਂ 'ਤੇ ਵੋਟਿੰਗ ਧੋਖਾਧੜੀ ਦਾ ਦੋਸ਼ ! ਹੋ ਸਕਦੀ ਹੈ ਸਖ਼ਤ ਕਾਰਵਾਈ

ਸ਼ੁਰੂਆਤੀ ਰਿਪੋਰਟਾਂ ਵਿੱਚ ਦੱਸਿਆ ਗਿਆ ਹੈ ਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਵਾਨੂਆਟੂ ਕੁਦਰਤੀ ਤੌਰ 'ਤੇ ਭੂਚਾਲ-ਪ੍ਰਤੀ ਬਹੁਤ ਸੰਵਦੇਨਸ਼ੀਲ ਖੇਤਰ ਹੈ। ਇਹ ਦੇਸ਼ "ਰਿੰਗ ਆਫ਼ ਫਾਇਰ" 'ਤੇ ਸਥਿਤ ਹੈ, ਜੋ ਕਿ ਪ੍ਰਸ਼ਾਂਤ ਮਹਾਸਾਗਰ ਦਾ ਇੱਕ ਸਰਗਰਮ ਟੈਕਟੋਨਿਕ ਬੈਲਟ ਹੈ ਜੋ ਦੱਖਣ-ਪੂਰਬੀ ਏਸ਼ੀਆ ਤੋਂ ਪ੍ਰਸ਼ਾਂਤ ਬੇਸਿਨ ਤੱਕ ਫੈਲਿਆ ਹੋਇਆ ਹੈ ਅਤੇ ਅਕਸਰ ਭੂ-ਵਿਗਿਆਨਕ ਗਤੀਵਿਧੀਆਂ ਅਤੇ ਭੂਚਾਲਾਂ ਤੋਂ ਪ੍ਰਭਾਵਿਤ ਹੁੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 


author

Vandana

Content Editor

Related News