ਇੰਡੋਨੇਸ਼ੀਆ ਦੇ ਸੁਮਾਤਰਾ 'ਚ ਲੱਗੇ ਤੇਜ਼ ਭੂਚਾਲ ਦੇ ਝਟਕੇ

Wednesday, Jun 13, 2018 - 03:10 PM (IST)

ਜਕਾਰਤਾ— ਇੰਡੋਨੇਸ਼ੀਆ ਦੇ ਸੁਮਾਤਰਾ ਟਾਪੂ 'ਚ ਬੁੱਧਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਮੌਸਮ ਵਿਭਾਗ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਨੇ 'ਤੇ 6.0 ਮਾਪੀ ਗਈ। ਭੂਚਾਲ ਦਾ ਕੇਂਦਰ ਸੁਮਾਤਰਾ ਟਾਪੂ ਦੇ ਪਡਾਂਗ ਖੇਤਰ ਤੋਂ 246 ਕਿਲੋਮੀਟਰ ਦੱਖਣ-ਪੱਛਮ 'ਚ ਰਿਹਾ। ਭੂਚਾਲ ਕਾਰਣ ਜਾਨ-ਮਾਲ ਦਾ ਕੋਈ ਨੁਕਸਾਨ ਹੋਣ ਦੀ ਕੋਈ ਖਬਰ ਨਹੀਂ ਹੈ। ਹਵਾਈ ਸਥਿਤ ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਨੇ ਭੂਚਾਲ ਦੇ ਮੱਦੇਨਜ਼ਰ ਫਿਲਹਾਲ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਹੈ। ਮੌਸਮ ਵਿਭਾਗ ਵੱਲੋਂ ਬਾਅਦ 'ਚ ਭੂਚਾਲ ਦੀ ਤੀਬਰਤਾ 5.8 ਦੱਸੀ ਗਈ। ਹਾਲਾਂਕਿ ਇਸ ਕਾਰਨ ਕੋਈ ਨੁਕਸਾਨ ਨਹੀਂ ਹੋਇਆ ਪਰ ਲੋਕ ਬੁਰੀ ਤਰ੍ਹਾਂ ਨਾਲ ਡਰ ਗਏ।


Related News