ਪਾਕਿਸਤਾਨ ਦੇ ਕਈ ਹਿੱਸਿਆਂ ''ਚ 5.7 ਤੀਬਰਤਾ ਦੇ ਭੂਚਾਲ ਦੇ ਝਟਕੇ
Wednesday, Sep 11, 2024 - 04:00 PM (IST)

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਸਮੇਤ ਦੇਸ਼ ਦੇ ਕੁਝ ਹਿੱਸਿਆਂ ਵਿਚ ਬੁੱਧਵਾਰ ਨੂੰ 5.7 ਤੀਬਰਤਾ ਦਾ ਭੂਚਾਲ ਆਇਆ। ਦੇਸ਼ ਦੇ ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਪੰਜਾਬ ਅਤੇ ਖੈਬਰ ਪਖਤੂਨਖਵਾ ਸੂਬਿਆਂ ਦੇ ਕਈ ਇਲਾਕਿਆਂ ਅਤੇ ਦੇਸ਼ ਦੀ ਰਾਜਧਾਨੀ ਇਸਲਾਮਾਬਾਦ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪਾਕਿਸਤਾਨ ਦੇ ਮੌਸਮ ਵਿਭਾਗ ਨੇ ਦੱਸਿਆ ਕਿ ਭੂਚਾਲ ਪਾਕਿਸਤਾਨੀ ਸਮੇਂ ਅਨੁਸਾਰ ਦੁਪਹਿਰ 12:28 ਵਜੇ ਆਇਆ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.7 ਮਾਪੀ ਗਈ।
ਪੜ੍ਹੋ ਇਹ ਅਹਿਮ ਖ਼ਬਰ-ਨਮਾਜ਼ ਤੋਂ 5 ਮਿੰਟ ਪਹਿਲਾਂ ਬੰਦ ਹੋਵੇ ਪੂਜਾ....ਦੂਰਜਾ ਪੂਜਾ ਮੌਕੇ ਯੂਨਸ ਸਰਕਾਰ ਦਾ ਹੁ
ਜੀਓ ਨਿਊਜ਼ ਨੇ ਮੌਸਮ ਵਿਭਾਗ ਦੇ ਹਵਾਲੇ ਨਾਲ ਦੱਸਿਆ ਕਿ ਭੂਚਾਲ ਦਾ ਕੇਂਦਰ ਪੰਜਾਬ ਸੂਬੇ ਦੇ ਦੱਖਣ-ਪੱਛਮ 'ਚ ਡੇਰਾ ਗਾਜ਼ੀ ਖਾਨ ਇਲਾਕੇ ਨੇੜੇ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਹਾਲਾਂਕਿ ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਭੂਚਾਲ ਦੀ ਤੀਬਰਤਾ 5.4 ਮਾਪੀ ਗਈ, ਜਿਸ ਦਾ ਅਸਰ ਭਾਰਤ, ਪਾਕਿਸਤਾਨ ਅਤੇ ਅਫਗਾਨਿਸਤਾਨ 'ਚ ਮਹਿਸੂਸ ਕੀਤਾ ਗਿਆ। ਇਸ ਦੌਰਾਨ ਭਾਰਤ ਦੇ ਰਾਸ਼ਟਰੀ ਭੂਚਾਲ ਕੇਂਦਰ ਨੇ ਕਿਹਾ ਕਿ ਬੁੱਧਵਾਰ ਨੂੰ ਦੁਪਹਿਰ 12:58 ਵਜੇ ਪਾਕਿਸਤਾਨ ਵਿੱਚ 5.8 ਤੀਬਰਤਾ ਦੇ ਭੂਚਾਲ ਦੇ ਝਟਕੇ ਆਉਣ ਤੋਂ ਬਾਅਦ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਇਸ ਦੇ ਝਟਕੇ ਮਹਿਸੂਸ ਕੀਤੇ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।