ਜਾਪਾਨ ''ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 6.0 ਮਾਪੀ ਗਈ ਤੀਬਰਤਾ
Thursday, Apr 04, 2024 - 11:49 AM (IST)
ਟੋਕੀਓ (ਵਾਰਤਾ)- ਜਾਪਾਨ ਦੇ ਉੱਤਰ-ਪੂਰਬੀ ਸੂਬੇ ਫੁਕੁਸ਼ੀਮਾ 'ਚ ਵੀਰਵਾਰ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਜਾਪਾਨ ਮੌਸਮ ਵਿਗਿਆਨ ਏਜੰਸੀ (ਜੇ.ਐੱਮ.ਏ.) ਮੁਤਾਬਕ ਸਥਾਨਕ ਸਮੇਂ ਮੁਤਾਬਕ ਦੁਪਹਿਰ 12:16 'ਤੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.0 ਮਾਪੀ ਗਈ।
ਇਹ ਵੀ ਪੜ੍ਹੋ: ਕੈਨੇਡਾ 'ਚ ਗੁੰਡਾਗਰਦੀ ਦੇ ਮਾਮਲੇ 'ਚ ਸ਼ਾਮਲ 3 ਭਾਰਤੀ ਚੜ੍ਹੇ ਪੁਲਸ ਅੜਿੱਕੇ, ਚੌਥਾ ਹਾਲੇ ਵੀ ਫਰਾਰ
ਭੂਚਾਲ ਦਾ ਕੇਂਦਰ 37.7 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 141.9 ਡਿਗਰੀ ਪੂਰਬੀ ਦੇਸ਼ਾਂਤਰ ਅਤੇ ਧਰਤੀ ਦੀ ਸਤ੍ਹਾ ਤੋਂ 40 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਭੂਚਾਲ ਦੇ ਝਟਕੇ ਮੱਧ ਟੋਕੀਓ ਵਿੱਚ ਵੀ ਮਹਿਸੂਸ ਕੀਤੇ ਗਏ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। JMA ਨੇ ਸੁਨਾਮੀ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ: ਕੈਨੇਡਾ ਦੀ ਪਾਰਲੀਮੈਂਟ 'ਚ ਭਾਰਤ ਵਿਰੋਧੀ ਮਤਾ ਪੇਸ਼, ਦੋਵਾਂ ਦੇਸ਼ਾਂ ਦੇ ਸਬੰਧ ਹੋ ਸਕਦੇ ਨੇ ਹੋਰ ਖ਼ਰਾਬ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।