7.3 ਤੀਬਰਤਾ ਦੇ ਭੂਚਾਲ ਨਾਲ ਸਵੇਰੇ-ਸਵੇਰੇ ਕੰਬੀ ਧਰਤੀ, ਵੱਡੀ ਤਬਾਹੀ ਦਾ ਖਦਸ਼ਾ
Tuesday, Dec 17, 2024 - 10:45 AM (IST)
ਵੈਲਿੰਗਟਨ (ਏਜੰਸੀ)- ਦੱਖਣੀ ਪ੍ਰਸ਼ਾਂਤ ਮਹਾਸਾਗਰ ਵਿਚ ਵਾਨੂਅਤੂ ਦੇ ਤੱਟ ਨੇੜੇ ਮੰਗਲਵਾਰ ਨੂੰ 7.3 ਤੀਬਰਤਾ ਦਾ ਭੂਚਾਲ ਆਇਆ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਨੇ ਇਹ ਜਾਣਕਾਰੀ ਦਿੱਤੀ ਹੈ। ਭੂਚਾਲ 57 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ। ਇਸਦਾ ਕੇਂਦਰ ਟਾਪੂ ਦੇਸ਼ ਦਾ ਸਭ ਤੋਂ ਵੱਡਾ ਸ਼ਹਿਰ ਪੋਰਟ ਵਿਲਾ ਦੇ ਨੇੜੇ ਸੀ।
ਇਹ ਵੀ ਪੜ੍ਹੋ: ਡੌਂਕੀ ਲਗਾ ਅਮਰੀਕਾ ਦਾਖਲ ਹੋਣ ਦੀ ਕੋਸ਼ਿਸ਼ 'ਚ 230 ਭਾਰਤੀ ਫਸੇ
ਇਹ ਤੁਰੰਤ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਕੀ ਭੂਚਾਲ ਕਾਰਨ ਕੋਈ ਨੁਕਸਾਨ ਹੋਇਆ ਹੈ। ਇਸ ਭੂਚਾਲ ਤੋਂ ਬਾਅਦ ਉਸੇ ਥਾਂ 'ਤੇ 5.5 ਤੀਬਰਤਾ ਦਾ ਦੂਜਾ ਝਟਕਾ ਵੀ ਆਇਆ। USGS ਨੇ ਵਾਨੂਅਤੂ ਦੇ ਕੁਝ ਤੱਟਾਂ 'ਤੇ ਸੁਨਾਮੀ ਦੀਆਂ ਲਹਿਰਾਂ ਦੀ ਚਿਤਾਵਨੀ ਦਿੱਤੀ ਹੈ। ਵਾਨੂਅਤੂ 80 ਟਾਪੂਆਂ ਦਾ ਇੱਕ ਸਮੂਹ ਹੈ, ਜਿੱਥੇ ਲਗਭਗ 330,000 ਲੋਕ ਰਹਿੰਦੇ ਹਨ।
ਇਹ ਵੀ ਪੜ੍ਹੋ: ਦਿਲ ਹੋਣਾ ਚਾਹੀਦੈ ਜਵਾਨ ਉਮਰਾਂ 'ਚ ਕੀ ਰੱਖਿਆ, 82 ਸਾਲਾ ਬੇਬੇ ਨੇ ਸਟੇਜ 'ਤੇ ਲਾਏ ਠੁਮਕੇ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8