ਇਕ ਵਾਰ ਫ਼ਿਰ ਕੰਬ ਗਈ ਧਰਤੀ ! ਸਵੇਰੇ-ਸਵੇਰੇ ਲੋਕਾਂ ਨੂੰ ਪੈ ਗਈਆਂ ਭਾਜੜਾਂ

Tuesday, Jun 24, 2025 - 12:10 PM (IST)

ਇਕ ਵਾਰ ਫ਼ਿਰ ਕੰਬ ਗਈ ਧਰਤੀ ! ਸਵੇਰੇ-ਸਵੇਰੇ ਲੋਕਾਂ ਨੂੰ ਪੈ ਗਈਆਂ ਭਾਜੜਾਂ

ਮਨੀਲਾ- ਦੱਖਣ-ਪੂਰਬੀ ਫਿਲੀਪੀਨਜ਼ ਦੇ ਤੱਟ 'ਤੇ ਮੰਗਲਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ ਰਿਐਕਟਰ ਪੈਮਾਨੇ 'ਤੇ 6.4 ਮਾਪੀ ਗਈ। ਫਿਲੀਪੀਨਜ਼ ਦੇ ਜਵਾਲਾਮੁਖੀ ਅਤੇ ਭੂਚਾਲ ਵਿਗਿਆਨ ਸੰਸਥਾ ਨੇ ਇਹ ਜਾਣਕਾਰੀ ਦਿੱਤੀ। ਸੰਸਥਾ ਨੇ ਕਿਹਾ ਕਿ ਭੂਚਾਲ ਦੇ ਝਟਕੇ ਸਥਾਨਕ ਸਮੇਂ ਅਨੁਸਾਰ ਸਵੇਰੇ 9.58 ਵਜੇ (0158ਜੀਐੱਮਟੀ) ਮਹਿਸੂਸ ਕੀਤੇ ਗਏ।

ਇਹ ਵੀ ਪੜ੍ਹੋ : ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ, ਜਾਰੀ ਹੋ ਗਏ ਸਖ਼ਤ ਹੁਕਮ

ਸੰਸਥਾ ਨੇ ਕਿਹਾ ਕਿ ਟੈਕਟੋਨਿਕ ਭੂਚਾਲ ਨਾਲ ਨੁਕਸਾਨ ਨਹੀਂ ਹੋਵੇਗਾ। ਯਾਦ ਰਹੇ ਕਿ ਫਿਲੀਪੀਨਜ਼ 'ਰਿੰਗ ਆਫ ਫਾਇਰ' ਦੇ ਖੇਤਰ ਵਿਚ ਸਥਿਤ ਹੈ, ਜੋ ਕਿ ਪ੍ਰਸ਼ਾਂਤ ਮਹਾਸਾਗਰ ਦੇ ਕੰਡੇ-ਕਿਨਾਰੇ ਲੰਬੀ ਜਵਾਲਾਮੁਖੀ ਲਾਈਨ ਹੈ, ਇਸ ਕਾਰਨ ਇਥੇ ਭੂਚਾਲ ਆਉਣਾ ਆਮ ਗੱਲ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News