ਭੂਚਾਲ ਦੇ ਝਟਕਿਆਂ ਨਾਲ ਕੰਬ ਗਈ ਧਰਤੀ, ਹਿੱਲਣ ਲੱਗੀਆਂ ਇਮਾਰਤਾਂ, 250 ਲੋਕਾਂ ਦੀ ਹੋਈ ਮੌਤ
Monday, Sep 01, 2025 - 10:33 AM (IST)

ਕਾਬੁਲ- ਐਤਵਾਰ ਨੂੰ ਆਏ ਭੂਚਾਲ ਨਾਲ ਘੱਟੋ-ਘੱਟ 250 ਲੋਕਾਂ ਦੀ ਮੌਤ ਹੋ ਗਈ ਅਤੇ 500 ਲੋਕ ਜ਼ਖ਼ਮੀ ਹੋ ਗਏ। ਇਹ ਭੂਚਾਲ ਪੂਰਬੀ ਅਫ਼ਗਾਨਿਸਤਾਨ ਦੇ ਕੁਨਾਰ ਸੂਬੇ 'ਚ ਐਤਵਾਰ ਨੂੰ ਆਇਆ। ਸਰਕਾਰੀ ਸਮਾਚਾਰ ਏਜੰਸੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਮੀਡੀਆ ਅਨੁਸਾਰ ਸੂਬਾਈ ਆਫ਼ਤ ਅਥਾਰਟੀ ਨੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਨੁਕਸਾਨ ਦਾ ਪੂਰਾ ਮੁਲਾਂਕਣ ਕਰਨ ਅਤੇ ਪ੍ਰਭਾਵਿਤ ਭਾਈਚਾਰਿਆਂ ਨੂੰ ਮਦਦ ਪ੍ਰਦਾਨ ਕਰਨ ਦੀ ਕੋਸ਼ਿਸ਼ ਜਾਰੀ ਹੈ। ਅਫ਼ਗਾਨਿਸਤਾਨ ਰਾਸ਼ਟਰੀ ਰੇਡੀਓ ਅਤੇ ਟੀਵੀ ਨੇ ਪਹਿਲਾਂ ਪੂਰਬੀ ਨੰਗਰਹਾਰ ਸੂਬੇ 'ਚ 9 ਲੋਕਾਂ ਦੀ ਮੌਤ ਅਤੇ 20 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਦਿੱਤੀ ਸੀ।
ਇਹ ਵੀ ਪੜ੍ਹੋ : ਕਿਉਂ ਟੋਕਿਆ ਜਾਂਦਾ ਤਿੰਨ ਰੋਟੀਆਂ ਖਾਣ ਤੋਂ, ਕੀ ਇਹ ਅੰਧਵਿਸ਼ਵਾਸ ਹੈ ਜਾਂ ਸਮਝਦਾਰੀ
ਅਮਰੀਕੀ ਭੂਵਿਗਿਆਨ ਸਰਵੇਖਣ ਦੇ ਭੂਚਾਲ ਸੂਚਨਾ ਨੈੱਟਵਰਕ ਅਨੁਸਾਰ ਅਫ਼ਗਾਨਿਸਤਾਨ 'ਚ 31 ਅਗਸਤ ਨੂੰ ਸਥਾਨਕ ਸਮੇਂ ਅਨੁਸਾਰ ਰਾਤ 11.47 ਵਜੇ ਆਏ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.04 ਮਾਪੀ ਗਈ ਸੀ। ਭੂਚਾਲ ਦਾ ਕੇਂਦਰ ਪੂਰਬੀ ਅਫ਼ਗਾਨਿਸਤਾਨ ਦੇ ਨੰਗਰਹਾਰ ਸੂਬੇ ਦੀ ਰਾਜਧਾਨੀ ਜਲਾਲਾਬਾਦ ਤੋਂ 27 ਕਿਲੋਮੀਟਰ ਉੱਤਰ-ਪੂਰਬ 'ਚ 8 ਕਿਲੋਮੀਟਰ ਦੀ ਡੂੰਘਾਈ 'ਤੇ ਸਥਿਤ ਸੀ। ਰਾਜਧਾਨੀ ਕਾਬੁਲ 'ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਅਤੇ ਅਫ਼ਗਾਨਿਸਤਾਨ ਦੇ ਕੁਝ ਹਿੱਸਿਆਂ 'ਚ ਇੰਟਰਨੈੱਟ ਸੇਵਾ ਠੱਪ ਹੋ ਗਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8