ਫਰਾਂਸ ਦੇ ਨਿਊ ਕੈਲੇਡੋਨੀਆ ਟਾਪੂ ''ਤੇ ਭੂਚਾਲ ਦੇ ਤੇਜ਼ ਝਟਕੇ

05/19/2019 11:23:20 PM

ਹਾਂਗਕਾਂਗ— ਫਰਾਂਸ ਦੇ ਨਿਊ ਕੈਲੇਡੋਨੀਆ ਟਾਪੂ ਸਮੂਹ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਸੁਮਾਨੀ ਸਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਅਮਰੀਕੀ ਭੂ-ਵਿਗਿਆਨ ਸਰਵੇ ਵਿਭਾਗ ਮੁਤਾਬਕ ਸਥਾਨਕ ਸਮੇਂ ਮੁਤਾਬਕ ਭੂਚਾਲ ਦੇ ਝਟਕੇ ਦੁਪਹਿਰੇ ਕਰੀਬ ਢਾਈ ਵਜੇ ਮਹਿਸੂਸ ਕੀਤੇ ਗਏ ਤੇ ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.9 ਮਾਪੀ ਗਈ। ਭੂਚਾਲ ਦਾ ਕੇਂਦਰ 21.7287 ਦੱਖਣੀ ਲੈਟੀਟਿਊਡ ਤੇ 169.5597 ਪੂਰਬੀ ਲਾਂਗੀਟਿਊਡ 'ਚ 10 ਕਿਲੋਮੀਟਰ ਦੀ ਗਹਿਰਾਈ 'ਤੇ ਸਥਿਤ ਸੀ। ਭੂਚਾਲ ਕਾਰਨ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।


Baljit Singh

Content Editor

Related News