ਦੱਖਣੀ ਕੋਰੀਆ ''ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ : ਮੌਸਮ ਏਜੰਸੀ
Wednesday, Jun 12, 2024 - 11:01 AM (IST)
ਸਿਓਲ - ਦੱਖਣੀ ਕੋਰੀਆ ਦੇ ਦੱਖਣ-ਪੱਛਮੀ ਕਾਉਂਟੀ ਬੁਆਨ ਦੇ ਨੇੜੇ ਖੇਤਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਗੱਲ ਦੀ ਜਾਣਕਾਰੀ ਮੌਸਮ ਏਜੰਸੀ ਵਲੋਂ ਦਿੱਤੀ ਗਈ ਹੈ। ਇਸ ਸਬੰਧ ਵਿਚ ਏਜੰਸੀ ਨੇ ਦੱਸਿਆ ਕਿ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ ਹਈ। ਏਜੰਸੀ ਅਨੁਸਾਰ, ਇਹ 2024 ਵਿੱਚ ਦੱਖਣੀ ਕੋਰੀਆ ਵਿੱਚ ਆਉਣ ਵਾਲਾ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਸੀ ਪਰ ਬੁੱਧਵਾਰ ਸਵੇਰ ਤੱਕ ਕਿਸੇ ਵੱਡੇ ਨੁਕਸਾਨ ਦੀ ਕੋਈ ਤੁਰੰਤ ਰਿਪੋਰਟ ਨਹੀਂ ਸੀ।
ਇਹ ਵੀ ਪੜ੍ਹੋ - ਇਸ ਦੇਸ਼ 'ਚ ਪਾਣੀ ਤੋਂ ਵੀ ਸਸਤਾ ਮਿਲਦੈ 'ਪੈਟਰੋਲ', ਸਿਰਫ 73 ਰੁਪਏ 'ਚ ਫੁੱਲ ਹੋ ਜਾਵੇਗੀ ਟੈਂਕੀ
ਦੂਜੇ ਪਾਸੇ ਇਸ ਸਬੰਧ ਵਿਚ ਉੱਤਰੀ ਜੀਓਲਾ ਪ੍ਰਾਂਤ ਵਿੱਚ ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਜੋ ਹੇ-ਜਿਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਧਿਕਾਰੀਆਂ ਨੂੰ ਨਿਵਾਸੀਆਂ ਤੋਂ ਲਗਭਗ 80 ਕਾਲਾਂ ਆਈਆਂ ਹਨ, ਜਿਹਨਾਂ ਵਲੋਂ ਭੂਚਾਲ ਦੇ ਆਉਣ ਦੀ ਸੂਚਨਾ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਭੂਚਾਲ ਕਾਰਨ ਬੁਆਨ ਵਿੱਚ ਇੱਕ ਘਰ ਦੀ ਕੰਧ ਟੁੱਟਣ ਦੀ ਖ਼ਬਰ ਹੈ।
ਇਹ ਵੀ ਪੜ੍ਹੋ - ਸਹੁੰ ਚੁੱਕਣ ਤੋਂ ਬਾਅਦ PM ਮੋਦੀ ਨੇ ਟਰੂਡੋ ਨੂੰ ਦਿੱਤਾ ਕਰਾਰਾ ਜਵਾਬ, ਹਰ ਪਾਸੇ ਹੋ ਰਹੀ ਚਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8