ਤੁਰਕੀ-ਸੀਰੀਆ ’ਚ ਇਕ ਵਾਰ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, 6.3 ਰਹੀ ਤੀਬਰਤਾ
Monday, Feb 20, 2023 - 11:23 PM (IST)

ਇੰਟਰਨੈਸ਼ਨਲ ਡੈਸਕ : ਤੁਰਕੀ ਦੇ ਹਤਾਏ ਸੂਬੇ ’ਚ ਸੋਮਵਾਰ ਨੂੰ 6.3 ਤੀਬਰਤਾ ਦੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਤੁਰਕੀ ਦੀ ਆਫ਼ਤ ਪ੍ਰਬੰਧਨ ਏਜੰਸੀ ਏ.ਐੱਫ.ਏ.ਡੀ. ਨੇ ਕਿਹਾ ਕਿ 6.3 ਤੀਬਰਤਾ ਦਾ ਭੂਚਾਲ ਹਤਾਏ ਸੂਬੇ ਦੇ ਡੇਫਨੇ ਸ਼ਹਿਰ ਦੇ ਆਲੇ-ਦੁਆਲੇ ਕੇਂਦ੍ਰਿਤ ਸੀ। ਭੂਚਾਲ ਕਾਰਨ ਕੁਝ ਨੁਕਸਾਨੀਆਂ ਗਈਆਂ ਇਮਾਰਤਾਂ ਢਹਿ ਗਈਆਂ ਪਰ ਕਿਸੇ ਜਾਨੀ ਨੁਕਸਾਨ ਦੀ ਤੁਰੰਤ ਕੋਈ ਖ਼ਬਰ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ : ‘ਆਪ’ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਪੰਜਾਬ ਪੁਲਸ ਦਾ ਸਾਬਕਾ DSP ਗ੍ਰਿਫ਼ਤਾਰ, ਪੜ੍ਹੋ Top 10
ਤੁਰਕੀ ਦੀ ਸਰਕਾਰੀ ‘ਅਨਾਦੋਲੂ’ ਏਜੰਸੀ ਨੇ ਕਿਹਾ ਕਿ ਸੀਰੀਆ, ਜਾਰਡਨ, ਇਜ਼ਰਾਈਲ ਅਤੇ ਮਿਸਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 6 ਫਰਵਰੀ ਨੂੰ ਤੁਰਕੀ ਅਤੇ ਸੀਰੀਆ ਵਿਚ 7.8 ਤੀਬਰਤਾ ਦਾ ਭੂਚਾਲ ਆਇਆ ਸੀ, ਜਿਸ ਵਿਚ ਲਗਭਗ 45,000 ਲੋਕ ਮਾਰੇ ਗਏ ਸਨ। ਤੁਰਕੀ ਦੇ ਅਧਿਕਾਰੀਆਂ ਨੇ ਉਸ ਤੋਂ ਬਾਅਦ 6,000 ਤੋਂ ਵੱਧ ਝਟਕੇ ਦਰਜ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਜਾਰੀ, ਭਾਰਤੀ ਖੇਤਰ ’ਚ ਮੁੜ ਦਾਖ਼ਲ ਹੋਇਆ ਡਰੋਨ